ਦੋਸ਼ੀਆਂ ਖਿਲਾਫ ਪਹਿਲਾਂ ਵੀ ਚੋਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਮੁਕੱਦਮੇ ਦਰਜ
ਕੋਟਕਪੂਰਾ, 17 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸੇ ਕੜੀ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਇਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸੰਜੀਵ ਕੁਮਾਰ ਡੀ.ਐਸ.ਪੀ. (ਸ.ਡ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਦਰ ਕੋਟਕਪੂਰਾ ਵੱਲੋ ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਿਲ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾਂ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਬੇਅੰਤ ਸਿੰਘ ਉਰਫ ਕਾਲਾ, ਜੋ ਪਿੰਡ ਢਿੱਲਵਾਂ ਕਲਾਂ ਦਾ ਰਹਿਣ ਵਾਲਾ ਹੈ, ਸ਼ਾਮਲ ਹੈ, ਜਦਕਿ ਰਾਜਵੀਰ ਸਿੰਘ, ਜਿੰਦਰਪਾਲ ਸਿੰਘ ਉਰਫ ਜਿੰਦਾ, ਗੁਰਪ੍ਰੀਤ ਸਿੰਘ ਉਰਫ ਗੋਲੂ ਅਤੇ ਹਰਜਿੰਦਰ ਸਿੰਘ ਪਿੰਡ ਸੰਧਵਾ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਆ ਪਾਸੋ 01 ਲੋਹੇ ਦੀ ਸੱਬਲ, 02 ਕਾਪੇ ਅਤੇ 01 ਲੋਹੇ ਦੀ ਕੁਹਾੜੀ ਬਰਾਮਦ ਕੀਤੀ ਗਈ ਹੈ। ਕਾਰਵਾਈ ਦੇ ਵੇਰਵੇ ਇਸ ਪ੍ਰਕਾਰ ਹਨ ਕਿ ਇੰਸਪੈਕਟਰ ਗੁਰਾਂਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਕੋਟਕਪੂਰਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸੁਰਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਬੱਸ ਅੱਡਾ, ਪਿੰਡ ਸੰਧਵਾਂ ਵਿਖੇ ਮੌਜੂਦ ਸੀ ਤਾ ਉਹਨਾ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਦੋਸ਼ੀ ਆਪਸ ਵਿੱਚ ਦੋਸਤ ਹਨ ਅਤੇ ਵਾਰਦਾਤਾ ਕਰਨ ਦੇ ਆਦੀ ਹਨ, ਜੋ ਕਿ ਸੰਧਵਾਂ ਤੋ ਭਾਣਾ ਲਿੰਕ ਰੋਡ ਕੋਲ ਤੇਜਧਾਰ ਹਥਿਆਰਾਂ ਨਾਲ ਕੋਈ ਵਾਰਦਾਤ ਕਰਨ ਦੇ ਇਰਾਦੇ ਨਾਲ ਬੈਠੇ ਹਨ। ਜਿਸ ’ਤੇ ਪੁਲਿਸ ਪਾਰਟੀ ਵੱਲੋ ਤੁਰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਜਿੰਨਾ ਪਾਸੋ ਪੁਲਿਸ ਪਾਰਟੀ ਵੱਲੋਂ 01 ਲੋਹੇ ਦੀ ਸੱਬਲ, 02 ਕਾਪੇ ਅਤੇ 01 ਲੋਹੇ ਦੀ ਕੁਹਾੜੀ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 10 ਮਿਤੀ 15.01.2026 ਅਧੀਨ ਧਾਰਾ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿਹਨਾ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਦੋਸ਼ੀਆ ਦੇ ਖਿਲਾਫ ਪਹਿਲਾਂ ਵੀ ਚੋਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ 4 ਮੁਕੱਦਮੇ ਦਰਜ ਰਜਿਸਟਰ ਹਨ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰਦੇ ਹੋਏ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾ ਦੀ ਸੁਰੱਖਿਆ ਸਭ ਤੋ ਵੱਡੀ ਪ੍ਰਥਮਿਕਤਾ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਦਮ ਚੁੱਕਦੀ ਰਹੇਗੀ।
