ਕੋਟਕਪੂਰਾ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸੇ ਕੜੀ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸੰਜੀਵ ਕੁਮਾਰ ਡੀ.ਐਸ.ਪੀ. (ਸ.ਡ) ਕੋਟਕਪੂਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋ ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਿਲ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾਂ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਹਰਚਰਨ ਸਿੰਘ ਉਰਫ ਹੈਪੀ ਅਤੇ ਗੁਰਦੀਪ ਸਿੰਘ ਉਰਫ ਗੋਰੀ ਜੋ ਕਿ ਕੋਟਕਪੂਰਾ ਦੇ ਮੁਹੱਲਾ ਕਸ਼ਮੀਰੀਆ ਨਾਲ ਸਬੰਧਤ ਹਨ, ਜਦਕਿ ਸੂਰਜ ਸਿੰਘ ਅਤੇ ਅਮਨਦੀਪ ਸਿੰਘ ਬਾਬਾ ਜੀਵਨ ਸਿੰਘ ਨਗਰ ਅਤੇ ਸਤਨਾਮ ਸਿੰਘ ਕੋਟਕਪੂਰਾ ਦੇ ਸਾਂਤੀ ਵਣ ਨਜਦੀਕ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਮੌਕੇ ਪਰ ਦੋਸ਼ੀਆ ਪਾਸੋ 01 ਕ੍ਰਿਪਾਨ, 01 ਖੰਡਾ, 01 ਨਲਕੇ ਦੀ ਹੱਥੀ, 01 ਲੋਹੇ ਦੀ ਪੱਤੀ ਬਰਾਮਦ ਕੀਤੀ ਗਈ ਹੈ। ਕਾਰਵਾਈ ਦੇ ਵੇਰਵਿਆ ਮੁਤਾਬਿਕ ਮਿਤੀ 14 ਮਾਰਚ ਨੂੰ ਸਹਾਇਕ ਥਾਣੇਦਾਰ ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਸਬੰਧੀ ਬੱਤੀਆਂ ਵਾਲਾ ਚੌਕ, ਕੋਟਕਪੂਰਾ ਵਿਖੇ ਮੌਜੂਦ ਸੀ ਤਾ ਉਹਨਾ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਦੋਸ਼ੀ ਜੁਰਮ ਕਰਨ ਦੇ ਆਦੀ ਹਨ ਅਤੇ ਜੋ ਪੈਟਰੋਲ ਪੰਪ ਦੇ ਕਰਿੰਦਿਆਂ ਅਤੇ ਸੜਕ ਪਰ ਜਾਦੇ ਰਾਹਗੀਰਾ ਪਾਸੋ ਲੁੱਟ ਖੋਹ ਕਰਦੇ ਹਨ ਅਤੇ ਜੋ ਫਰੀਦਕੋਟ ਰੋਡ ਓਵਰਬ੍ਰਿਜ ਦੇ ਥੱਲੇ ਨੇੜੇ ਫੋਕਲ ਪੁਆਇੰਟ, ਕੋਟਕਪੂਰਾ ਪਾਸ ਲੁਕ ਛਿੱਪ ਕੇ ਮਾਰੂ ਹਥਿਆਰਾਂ ਸਮੇਤ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋ ਤੁਰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆਂ ਨੂੰ ਮੌਕੇ ਪਰ ਕਾਬੂ ਕੀਤਾ ਗਿਆ। ਜਿੰਨਾ ਪਾਸੋ ਪੁਲਿਸ ਪਾਰਟੀ ਵੱਲੋਂ 01 ਕ੍ਰਿਪਾਨ, 01 ਖੰਡਾ, 01 ਨਲਕੇ ਦੀ ਹੱਥੀ, 01 ਲੋਹੇ ਦੀ ਪੱਤੀ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 54 ਮਿਤੀ 15.03.2026 ਅਧੀਨ ਧਾਰਾ 310(4), 310(5) ਬੀ.ਐਨ.ਐਸ. ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿਹਨਾ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਦੋਸ਼ੀਆਂ ਵਿੱਚ ਸ਼ਾਮਿਲ ਸੂਰਜ ਸਿੰਘ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਖੋਹ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 08 ਮੁਕੱਦਮੇ ਦਰਜ ਰਜਿਸਟਰ ਹਨ। ਇਸ ਤੋ ਇਲਾਵਾ 02 ਦੋਸ਼ੀਆਂ ਹਰਚਰਨ ਸਿੰਘ ਉਰਫ ਹੈਪੀ ਅਤੇ ਅਮਨਦੀਪ ਸਿੰਘ ਉਰਫ ਰਿੱਕੀ ਖਿਲਾਫ ਵੀ 04 ਮਾਮਲੇ ਦਰਜ ਰਜਿਸਟਰ ਹਨ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰਦੇ ਹੋਏ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾ ਦੀ ਸੁਰੱਖਿਆ ਸਭ ਤੋ ਵੱਡੀ ਪ੍ਰਥਮਿਕਤਾ ਹੈ ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਦਮ ਚੁੱਕਦੀ ਰਹੇਗੀ।

