ਦੋਨਾ ਗਿਰੋਹਾਂ ਵਿੱਚ ਸ਼ਾਮਿਲ ਕੁੱਲ 9 ਦੋਸ਼ੀ ਤੇਜਧਾਰ ਹਥਿਆਰਾਂ ਸਮੇਤ ਕਾਬੂ
ਕੋਟਕਪੂਰਾ, 22 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਕੜੀ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਅਤੇ ਇਕਬਾਲ ਸਿੰਘ ਡੀ.ਐਸ.ਪੀ. (ਸ.ਡ) ਜੈਤੋ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਜੈਤੋ ਅਤੇ ਥਾਣਾ ਬਾਜਾਖਾਨਾ ਵੱਲੋਂ ਕਾਰਵਾਈ ਕਰਦੇ ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ 2 ਗਿਰੋਹਾਂ ਵਿੱਚ ਸ਼ਾਮਿਲ ਕੁੱਲ 9 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਮਿਤੀ 20 ਅਪ੍ਰੈਲ ਨੂੰ ਇੰਸਪੈਕਟਰ ਨਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸ਼ਮਸੇਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੇ ਸਬੰਧ ਵਿੱਚ ਏਰੀਆ ਵਿੱਚ ਮੌਜੂਦ ਸੀ ਤਾਂ ਉਹਨਾ ਨੂੰ ਇਤਲਾਹ ਮਿਲੀ ਕਿ ਬਲਕਰਨ ਸਿੰਘ ਉਰਫ ਨਿੱਕਾ, ਪ੍ਰੀਤ ਸਿੰਘ ਉਰਫ ਗਗਨਦੀਪ, ਅੰਮ੍ਰਿਤਪਾਲ ਸਿੰਘ ਕਾਕਾ ਉਰਫ ਕਾਕਾ, ਬੱਗਾ ਸਿੰਘ ਉਰਫ ਬਿੱਟੂ ਅਤੇ ਹਰਜਿੰਦਰ ਸਿੰਘ ਉਰਫ ਗੋਰੀ ਜੁਰਮ ਕਰਨ ਦੇ ਆਦੀ ਹਨ ਅਤੇ ਜੋ ਕੋਟਕਪੂਰਾ ਰੋਡ ਪਰ ਬਣੇ ਬੇਅਬਾਦ ਇੱਟਾ ਦੇ ਭੱਠੇ ਪਰ ਬੈਠੇ ਲੁੱਟਾ ਖੋਹਾਂ ਦੀ ਯੋਜਨਾ ਬਣਾ ਰਹੇ ਹਨ। ਜਿਸ ’ਤੇ ਪੁਲਿਸ ਪਾਰਟੀ ਵੱਲੋ ਤੁਰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆਂ ਨੂੰ ਮੌਕੇ ਪਰ ਕਾਬੂ ਕੀਤਾ ਗਿਆ। ਜਿਹਨਾ ਪਾਸੋ ਪੁਲਿਸ ਪਾਰਟੀ ਵੱਲੋਂ 1 ਕੁਹਾੜੀ, 3 ਲੋਹੇ ਦੀਆ ਰਾਡਾ ਅਤੇ 1 ਲੋਹੇ ਦੀ ਪਾਈਪ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 89 ਮਿਤੀ 20.04.2026 ਅਧੀਨ ਧਾਰਾ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਹਨਾ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਗ੍ਰਿਫਤਾਰ ਦੋਸ਼ੀਆ ਖਿਲਾਫ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 09 ਮੁਕੱਦਮੇ ਦਰਜ ਰਜਿਸਟਰ ਹਨ। ਇਸੇ ਤਰ੍ਹਾ ਥਾਣੇਦਾਰ ਚਰਨਜੀਤ ਸਿੰਘ ਮੁੱਖ ਅਫਸਰ ਥਾਣਾ ਬਾਜਾਖਾਨਾ ਦੀ ਨਿਗਰਾਨੀ ਹੇਠ ਮਿਤੀ 20 ਅਪ੍ਰੈਲ ਨੂੰ ਸਹਾਇਕ ਥਾਣੇਦਾਰ ਬਲਤੇਜ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਏਰੀਆ ਵਿੱਚ ਮੌਜੂਦ ਸੀ ਤਾਂ ਉਹਨਾ ਵੱਲੋ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਹਰਮਨ ਸਿੰਘ, ਸੰਨੀ ਸਿੰਘ, ਗੁਰਪਿੰਦਰ ਸਿੰਘ ਉਰਫ ਭਿੰਦਾ ਅਤੇ ਲਵਬੀਰ ਸਿੰਘ ਨੂੰ ਸ਼ਮਸ਼ਾਨ ਘਾਟ ਬੁਰਜ ਹਰੀ ਕਾ ਰੋਡ ਬਰਗਾੜੀ ਦੇ ਅੰਦਰ ਤੇਜਧਾਰ ਹਥਿਆਰਾ ਸਮੇਤ ਉਸ ਸਮੇਂ ਕਾਬੂ ਕੀਤਾ ਗਿਆ, ਜਦ ਉਹ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ। ਇਸ ਸਬੰਧੀ ਥਾਣਾ ਬਾਜਾਖਾਨਾ ਵਿਖੇ ਮੁਕੱਦਮਾ ਨੰਬਰ 59 ਮਿਤੀ 20.04.2026 ਅਧੀਨ ਧਾਰਾ 111(3), 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਉਨ੍ਹਾਂ ਵੱਲੋਂ ਇਸ ਵਾਰਦਾਤ ਤੋਂ ਇਲਾਵਾ ਹੋਰ ਕਿਤੇ ਕੋਈ ਅਪਰਾਧ ਤਾਂ ਨਹੀਂ ਕੀਤਾ ਗਿਆ, ਅਤੇ ਕੀ ਇਸ ਗੈਂਗ ਨਾਲ ਹੋਰ ਕੋਈ ਵਿਅਕਤੀ ਵੀ ਸ਼ਾਮਿਲ ਹੈ। ਪੁਲਿਸ ਵੱਲੋਂ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਜਾਰੀ ਹੈ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰਦੇ ਹੋਏ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾ ਦੀ ਸੁਰੱਖਿਆ ਸਭ ਤੋ ਵੱਡੀ ਪ੍ਰਥਮਿਕਤਾ ਹੈ ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਦਮ ਚੁੱਕਦੀ ਰਹੇਗੀ।

