ਫਰੀਦਕੋਟ , 27 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਇਕਬਾਲ ਸਿੰਘ ਢੁੱਡੀ, ਜਿਲਾ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਅਤੇ ਨਛੱਤਰ ਸਿੰਘ ਭਾਣਾ, ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਸੰਬੰਧਿਤ ਏਟਕ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਅਤੇ ਸਿੰਬਲਜੀਤ ਕੌਰ ਝੱਖੜਵਾਲਾ, ਪਾਵਰਕਾਮ ਆਊਟਸੋਰਸ ਮੁਲਾਜ਼ਮਾਂ ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵਿੰਦਰ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਨਹਿਰੂ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਆਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਂਅ ’ਤੇ ਮੰਗ ਪੱਤਰ ਦਿੱਤੀ ਗਏ। ਇਹਨਾਂ ਮੰਗ ਪੱਤਰ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੂੰ ਤੁਰਤ ਪੂਰੇ ਤਨਖਾ ਸਕਲਾਂ ਅਤੇ ਭੱਤਿਆਂ ਸਮੇਤ ਰੈਗੂਲਰ ਕਰਨ, ਤਨਖਾਹ ਸਕੇਲਾਂ ਦਾ ਬਣਦਾ ਬਕਾਇਆ ਦੇਣ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਤਿੰਨ ਕਿਸ਼ਤਾਂ ਦੇਣ, ਪਿਛਲੀਆਂ ਰਹਿੰਦੀਆਂ ਕਿਸ਼ਤਾਂ ਦਾ ਬਕਾਇਆ ਤੁਰਤ ਦੇਣ, ਪੁਰਾਣੀ ਪੈਨਸ਼ਨ ਸਕੀਮ ਤੁਰਤ ਬਹਾਲ ਕਰਨ ਆਦਿ ਮੰਗਾਂ ਤੁਰਤ ਪ੍ਰਵਾਨ ਕੀਤੀਆਂ ਜਾਣ। ਸਪੀਕਰ ਕੁਲਤਾਰ ਸਿੰਘ ਸੰਧਵਣ ਵੱਲੋਂ ਸਮੂਹ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜ ਦਿੱਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਰਮੇਸ਼ ਢੈਪਈ, ਗੁਰਮੀਤ ਕੌਰ, ਸੁਖਵਿੰਦਰ ਸਿੰਘ, ਸ਼ਿਵਨਾਥ ਦਰਦੀ, ਕੁਲਬੀਰ ਸਿੰਘ ਸਰਾਵਾਂ ਪਸ਼ੂ ਪਾਲਣ ਵਿਭਾਗ, ਜੋਤੀ ਪ੍ਰਕਾਸ਼ ਮੰਡੀ ਬੋਰਡ ਅਤੇ ਗੁਰਪ੍ਰੀਤ ਸਿੰਘ ਸਿੱਧੂ ਬ੍ਰਿਜਿੰਦਰਾ ਕਾਲਜ ਫਰੀਦਕੋਟ ਆਦਿ ਸ਼ਾਮਲ ਸਨ।