ਫਰੀਦਕੋਟ , 12 ਅਗਸਤ (ਵਰਲਡ ਪੰਜਾਬੀ ਟਾਈਮਜ਼)
ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ ਯੂਨੀਅਨ ਜਿਲ੍ਹਾ ਫਰੀਦਕੋਟ ਦੀ ਮੀਟਿੰਗ ਜਿਲ੍ਹਾ ਚੇਅਰਮੈਨ ਨਛੱਤਰ ਸਿੰਘ ਭਾਣਾ ਤੇ ਜਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੁੱਡੀ ਦੀ ਪ੍ਰਧਾਨਗੀ ਹੇਠ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪਾਰਕ ਵਿੱਚ ਕੀਤੀ ਗਈ। ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਦੀ ਸੂਬਾ ਕਮੇਟੀ ਦੇ ਫੇਸਲੇ ਨੂੰ ਲਾਗੂ ਕਰਦੇ ਹੋਏ ਮਿਤੀ 14 ਅਤੇ 15 ਅਗਸਤ 2024 ਨੂੰ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਮਿੰਨੀ ਸਕੱਤਰੇਤ ਦੇ ਸਾਹਮਣੇ ਨੇੜੇ ਤਹਿਸੀਲਦਾਰ ਦਫਤਰ ਵਿਖੇ 24 ਘੰਟੇ ਦੀ ਭੁੱਖ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਦਰਜਾ ਚਾਰ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਕੇ ਲਾਗੂ ਕਰਨ ਦੀ ਬਜਾਏ ਟਾਲਮਟੋਲ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ ਦੀਆਂ ਦਰਾਂ ਸਬੰਧੀ ਪਿਛਲੇ ਦਿਨੀ ਜੋ ਡੀ.ਸੀ. ਰੇਟ ਵਿੱਚ ਵਾਧਾ ਕੀਤਾ ਗਿਆ ਹੈ, ਇਹ ਵਾਧਾ ਬਹੁਤ ਨਿਗੂਣਾ ਹੈ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਡੀ.ਸੀ. ਰੇਟ ਵਿੱਚ ਯੋਗ ਵਾਧਾ ਕੀਤਾ ਜਾਵੇ। ਮੀਟਿੰਗ ਦੌਰਾਨ ਸਰਕਾਰੀ ਬਿਰਜਿੰਦਰਾ ਕਾਲਜ ਫਰੀਦਕੋਟ ਵਿੱਚ ਕੰਮ ਕਰਦੇ ਚਾਰ ਕੱਚੇ ਦਰਜਾ ਚਾਰ ਕਰਮਚਾਰੀਆਂ ਨੂੰ ਕੁੱਝ ਕਾਰਨਾਂ ਕਰਕੇ ਫਾਰਗ ਕਰ ਦੇਣ ਦੇ ਮਸਲੇ ਦਾ ਗੱਲਬਾਤ ਰਾਹੀਂ ਨਿਪਟਾਰਾ ਕਰਵਾ ਦਿੱਤਾਂ ਗਿਆ ਅਤੇ ਮੁੜ ਉਹਨਾਂ ਚਾਰ ਕੱਚੇ ਕਲਾਸ ਫ਼ੋਰ ਕਰਮਚਾਰੀਆਂ ਨੂੰ ਡਿਊਟੀ ‘ਤੇ ਲੈਣ ਲਈ ਪ੍ਰਿੰਸੀਪਲ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਦੇ ਪ੍ਰਿੰਸੀਪਲ ਮਨਜੀਤ ਸਿੰਘ ਮੱਕੜ ਵੱਲੋਂ ਅਪਣਾਏ ਗਏ ਹਾਂਪੱਖੀ ਰਵਈਏ ਕਰਕੇ ਧੰਨਵਾਦ ਕੀਤਾ ਗਿਆ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਰੇਸ਼ਮ ਸਿੰਘ ਬਲਾਕ ਪ੍ਰਧਾਨ, ਕੁਲਬੀਰ ਸਿੰਘ ਸਰਾਵਾਂ ਪਸ਼ੂ ਪਾਲਣ ਵਿਭਾਗ, ਸਿਵਨਾਥ ਦਰਦੀ ਮੈਡੀਕਲ ਕਾਲਜ ਤੇ ਰਣਜੀਤ ਸਿੰਘ ਸਿਹਤ ਵਿਭਾਗ ਆਦਿ ਹਾਜਰ ਸਨ।
