ਦਰਜਾ ਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਨਾਲ ਕੀਤੀ ਮੀਟਿੰਗ-ਜ਼ਾਇਜ਼ ਮੰਗਾਂ ਪ੍ਰਵਾਨ ਕਰਨ ਦਾ ਦਿੱਤਾ ਭਰੋਸਾ।

ਦਰਜਾ ਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਨਾਲ ਕੀਤੀ ਮੀਟਿੰਗ-ਜ਼ਾਇਜ਼ ਮੰਗਾਂ ਪ੍ਰਵਾਨ ਕਰਨ ਦਾ ਦਿੱਤਾ ਭਰੋਸਾ।

ਫ਼ਰੀਦਕੋਟ 8 ਮਈ (ਸ਼ਿਵਨਾਥ /ਵਰਲਡ ਪੰਜਾਬੀ ਟਾਈਮਜ਼)

ਸਥਾਨਕ ਸਰਕਾਰਾਂ ਬ੍ਰਿਜਿੰਦਰਾ ਕਾਲਜ ਵਿੱਚ ਕੰਮ ਕਰਦੇ ਕੱਚੇ ਦਰਜਾ ਚਾਰ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਦੇ ਦਫਤਰ ਸਾਹਮਣੇ ਧਰਨਾ ਦੇਣ ਦਾ ਨੋਟਿਸ ਦਿੱਤਾ ਗਿਆ ਸੀ। ਪਰ ਧਰਨੇ ਤੋਂ ਪਹਿਲਾਂ ਹੀ ਪ੍ਰਿੰਸੀਪਲ ਵੱਲ਼ੋਂ ਜਥੇਬੰਦੀ ਨੂੰ ਮੀਟਿੰਗ ਕਰਨ ਦਾ ਲਿਖਤੀ ਤੌਰ ਤੇ ਸਮਾਂ ਦੇ ਦਿੱਤਾ ਗਿਆ। ਅੱਜ ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ(ਸਬ ਕਮੇਟੀ ਸਿੱਖਿਆ ਵਿਭਾਗ) ਦੇ ਸੂਬਾਈ ਜਨਰਲ ਸਕੱਤਰ ਪਰਮਜੀਤ ਹਾਂਡਾ,ਸੂਬਾਈ ਆਗੂ ਗੁਰਤੇਜ ਸਿੰਘ ਗਿੱਲ ਬਠਿੰਡਾ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਅਗਵਾਈ ਹੇਠ ਸ੍ਰੀ ਗੁਲਸ਼ਨ ਕੁਮਾਰ ਆਹੂਜਾ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਦਰਜਾ ਚਾਰ ਮੁਲਾਜ਼ਮਾਂ ਨੂੰ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਸਬੰਧੀ ਅਤੇ ਪਿਛਲੇ ਕਾਫੀ ਸਾਲਾਂ ਤੋਂ ਕਾਲਜ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰਨ ਸਬੰਧੀ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ।

  ਮੀਟਿੰਗ ਦੌਰਾਨ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀ ਪਾਲਿਸੀ ਮੁਤਾਬਿਕ ਸਾਰੇ ਯੋਗ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਡਾਇਰੈਕਟਰ ਸਿੱਖਿਆ ਵਿਭਾਗ ਕਾਲਿਜ ਪੰਜਾਬ ਨੂੰ ਭੇਜ ਦਿੱਤੇ ਗਏ ਹਨ। ਇਹ ਮੀਟਿੰਗ ਸਦਭਾਵਨਾ ਭਰੇ ਮਾਹੌਲ ਵਿੱਚ ਹੋਣ ਕਾਰਨ ਜਥੇਬੰਦੀ ਵੱਲੋਂ ਦਿੱਤਾ ਜਾਣ ਵਾਲਾ ਧਰਨਾ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਨਰਿੰਦਰਜੀਤ ਸਿੰਘ ਬਰਾੜ, ਪ੍ਰੋਫੈਸਰ ਸ਼ਾਲਿਨੀ ਗਰਗ, ਇਕਬਾਲ ਸਿੰਘ ਜੂਨੀਅਰ ਸਹਾਇਕ ਅਤੇ ਜਥੇਬੰਦੀ ਦੇ ਜ਼ਿਲ੍ਹਾ ਚੇਅਰਮੈਨ,ਨਛੱਤਰ ਸਿੰਘ ਭਾਣਾ, ਬਲਕਾਰ ਸਿੰਘ ਸਹੋਤਾ ਜ਼ਿਲ੍ਹਾ ਜਨਰਲ ਸਕੱਤਰ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ,ਪਰਮਜੀਤ ਸਿੰਘ ਪੰਮਾ ਪ੍ਰਧਾਨ, ਗੁਰਪ੍ਰੀਤ ਸਿੰਘ ਸਿੱਧੂ ਪ੍ਰੈਸ ਸਕੱਤਰ, ਮੁਲਾਜ਼ਮ ਆਗੂ ਸ਼ਿਵਨਾਥ ਦਰਦੀ , ਇੰਦਰਜੀਤ ਸਿੰਘ ਬਰਾੜ ਅਤੇ ਵੀਰ ਸਿੰਘ ਕੰਮੇਆਣਾ ਆਦਿ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.