ਆਖਿਆ! ਪ੍ਰਾਜੈਕਟ ਉੱਪਰ 49.98 ਲੱਖ ਰੁਪਏ ਦੀ ਆਵੇਗੀ ਲਾਗਤ
ਫ਼ਰੀਦਕੋਟ, 01 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਦੇ ਇਤਿਹਾਸਕ ਧਰੋਹਰ ਦਰਬਾਰ ਗੰਜ ਦੀਆਂ ਸੜਕਾਂ ਦੀ ਮੁਰੰਮਤ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਮੁੱਦਾ ਉਠਾਇਆ ਗਿਆ ਸੀ ਕਿ ਦਰਬਾਰ ਗੰਜ ਫਰੀਦਕੋਟ ਦੀ ਮਸ਼ਹੂਰ ਸੈਰਗਾਹ ਹੈ ਤੇ ਇੱਥੇ ਸ਼ਹਿਰ ਦੇ ਲੋਕ ਰੋਜਾਨਾ ਸਵੇਰੇ ਸ਼ਾਮ ਸੈਰ ਕਰਨ ਆਉਂਦੇ ਹਨ ਪਰ ਪਿਛਲੇ 11 ਸਾਲਾਂ ਤੋਂ ਇਨ੍ਹਾਂ ਸੜਕਾਂ ਦੀ ਮੁਰੰਮਤ ਨਾ ਹੋਣ ਕਾਰਨ ਇਹ ਖਸਤਾ ਹਾਲਤ ਵਿੱਚ ਹਨ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਇਸ ਪ੍ਰਾਜੈਕਟ ਸਬੰਧੀ 49.98 ਲੱਖ ਰੁਪਏ ਦੀ ਪ੍ਰਸ਼ਾਸਨਿਕ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ ਤੇ ਜਲਦੀ ਹੀ ਇਸ ਕੰਮ ਦੇ ਟੈਂਡਰ ਲਵਾ ਕੇ ਸੜਕਾਂ ਨੂੰ ਵਧੀਆ ਬਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਅਣਗਹਿਲੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਸੇਖੋਂ ਨੇ ਆਖਿਆ ਕਿ ਦਰਬਾਰਗੰਜ ਦੀਆਂ ਸੜਕਾਂ ਦੀ ਮੁਰੰਮਤ ਹੋਣ ਕਾਰਨ ਇਨ੍ਹਾਂ ਦੀ ਦਿੱਖ ਹੋਰ ਵੀ ਖੂਬਸੂਰਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਰੀਦਕੋਟ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਫਰੀਦਕੋਟ ਜਿਲ੍ਹੇ ਦੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਸਬੰਧੀ ਕਾਰਜ ਪਹਿਲ ਦੇ ਆਧਾਰ ਉਪਰ ਮਿਆਰੀ ਦਰਜੇ ਦੇ ਕਰਵਾਏ ਜਾਣਗੇ।

