ਫਰੀਦਕੋਟ, 28 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਬਾਬਾ ਫਰੀਦ ਲਾਅ ਕਾਲਜ ਵੱਲੋਂ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਅਤੇ ਮੈਨੇਜਿੰਗ ਕਮੇਟੀ ਦੀ ਰਹਿਨੁਮਾਈ ਅਤੇ ਪਿ੍ਰੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਖੇ ਕਰਵਾਏ ਗਏ Young Leader 3onclave 2026 ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਹਾਈ ਰਿਕਮੈਂਡੇਸ਼ਨ ਪ੍ਰਾਪਤ ਕੀਤੀ। ਇਸ ਰਾਸ਼ਟਰੀ ਪੱਧਰ ਦੇ ਯੁਵਾ ਸੰਮੇਲਨ ਵਿੱਚ ਦੇਸ਼ ਦੇ 18 ਵੱਖ-ਵੱਖ ਰਾਜਾਂ ਦੇ ਨੌਜਵਾਨਾਂ ਨੇ ਭਾਗ ਲਿਆ। ਇਸ ਦੌਰਾਨ ਦਲਜੀਤ ਸਿੰਘ ਨੇ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਆਪਣੇ ਵਿਚਾਰਾਂ, ਲੀਡਰਸ਼ਿਪ ਅਤੇ ਸੰਸਦੀ ਹੁਨਰ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਵਿਦਿਆਰਥੀ ਦੇ ਕਾਲਜ ਵਿਖੇ ਪਹੁੰਚਣ ’ਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਨੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ। ਉਹਨਾਂ ਕਿਹਾ ਕਿ ਇਹ ਵਿਦਿਆਰਥੀ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ), ਕਾਲਜ ਦੇ ਟੀਚਰਾਂ ਮਨਿੰਦਰ ਸਿੰਘ, ਡਾ. ਪਰਮਿੰਦਰ ਸਿੰਘ ਅਤੇ ਮਿਸ ਪਵਨਪ੍ਰੀਤ ਕੌਰ ਆਦਿ ਵੀ ਮੌਜੂਦ ਰਹੇ।

