ਫਰੀਦਕੋਟ, 10 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀ ਨਵੇਂ ਸਾਲ ਦੀ ਆਮਦ ’ਤੇ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਕਾਨਵੈਂਟ ਸਕੂਲ ਭਾਣਾ ਵਿਖੇ ਧਾਰਮਿਕ ਅਤੇ ਰੰਗਾਰੰਗ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ’ਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕੇ ਦੀ ਪਤਵੰਤੇ ਵਿਅਕਤੀਆਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਧਾਰਮਿਕ ਗੀਤਾਂ ਅਤੇ ਕਵਿਤਾਵਾਂ ਰਾਹੀਂ ਕੀਤੀ। ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਵਲੋਂ ਬਹੁਤ ਹੀ ਵਧੀਆ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਕੁਇਜ਼ ਆਦਿ ਈਵੈਂਟਾਂ ’ਚ ਭਾਗ ਲਿਆ। ਜੇਤੂਆਂ ਨੂੰ ਵਿਸ਼ੇਸ਼ ਤੌਰ ’ਤੇ ਆਕਰਸ਼ਕ ਤੋਹਫੇ ਦਿੱਤੇ ਗਏ। ਸਕੂਲ ਦੇ ਵਿਦਿਆਰਥੀਆਂ ਵਲੋਂ ਪਾਇਆ ਗਿੱਧਾ ਅਤੇ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਸਰਪ੍ਰਸਤ ਅਜਮੇਰ ਸਿੰਘ ਧਾਲੀਵਾਲ ਦੁਆਰਾ ਰਿਬਨ ਕੱਟ ਕੇ ਕੀਤੀ ਗਈ। ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਬੋਲਦਿਆਂ ਦੱਸਿਆ ਕਿ ਅਜਿਹੇ ਸਮਾਗਮ ਨਾਲ ਵਿਦਿਆਰਥੀਆਂ ਦੀ ਸ਼ਖਸ਼ੀਅਤ ’ਚ ਨਿਖਾਰ ਆਉਂਦਾ ਹੈ, ਇਸ ਸਮਾਗਮ ’ਚ ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਸੁਰਜੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਕਮੇਟੀ ਮੈਂਬਰ ਸ਼੍ਰੀਮਤੀ ਕੁਲਵਿੰਦਰ ਕੌਰ ਧਾਲੀਵਾਲ ਅਤੇ ਕੋਆਰਡੀਨੇਟਰ ਸ਼੍ਰੀਮਤੀ ਮਧੂ ਆਦਿ ਵੀ ਹਾਜਰ ਸਨ। ਅੰਤ ’ਚ ਸਮੂਹ ਸੰਗਤ ਨੇ ਰਲ ਕੇ ਲੰਗਰ ਛਕਿਆ।