ਫ਼ਰੀਦਕੋਟ, 2 ਨਵੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦੇ ਕੈਪਟਨ ਡਾ ਪੂਰਨ ਸਿੰਘ ਅੋਡੀਟੋਰੀਅਮ ਵਿਖੇ ਕਾਲਜ ਵਿਚ ਨਵੇਂ ਆਏ ਵਿਦਿਆਰੀਥੀਆਂ ਨੂੰ ਡਾਕਟਰੀ ਪੇਸ਼ੇ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਮੰਤਵ ਨਾਲ ਵਾਈਟਕੋਟ ਸੈਰੇਮਨੀ ਕੀਤੀ ਗਈ। ਜਿਸ ਦਾ ਉਦਘਾਟਨ ਸੰਗਤ ਸਾਹਿਬ ਭਾਈ ਫੇਰੂ ਸਿੱਖ ਐਜੂਕੇਂਸਨਲ ਸੁਸਾਇਟੀ ਦੇ ਸੀਨੀਅਰ ਵਾਇਸ ਪ੍ਰੈਜੀਡੈਂਟ ਅਤੇ ਕਾਲਜ ਦੇ ਡਾਇਰੈਕਟਰ ਡਾ ਗੁਰਸੇਵਕ ਸਿੰਘ, ਖਜਾਨਚੀ ਅਤੇ ਕਾਲਜ ਦੇ ਜੁਆਇੰਟ ਡਾਇਰੈਕਟਰ ਸ: ਸਵਰਨਜੀਤ ਸਿੰਘ ਗਿੱਲ ਨੇ ਕੀਤਾ। ਕਾਲਜ ਦੇ ਡਾਇਰੈਕਟਰ ਡਾ ਗੁਰਸੇਵਕ ਸਿੰਘ ਅਤੇ ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ ਨੇ ਵਾਈਟਕੋਟ ਨੂੰ ਸਵੱਛਤਾ ਦਾ ਪ੍ਰਤੀਕ ਦੱਸਿਆ ਅਤੇ ਵਿਦਿਆਰਥੀਆਂਨੂੰ ਇਸ ਦੀ ਗਰਿਮਾ ਬਣਾਏ ਰੱਖਣ ਲਈ ਪ੍ਰੇਰਿਤ ਕਰਦਿਆਂ ਨਵੇਂ ਆਏ ਵਿਦਿਆਰਥੀਆਂ ਦਾ ਸਵਾਗਤ ਕੀਤਾ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ ਐਸ ਪੀ ਐਸ ਸੋਢੀ ਨੇ ਨਵੇਂ ਆਏ ਵਿਦਿਆਰਥੀਆਂਨੂੰ ਕਾਲਜ ਵਿਚ ਦਾਖਲਾ ਲੈਣ ਤੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਇੰਸਇਜ਼ ਫ਼ਰੀਦਕੋਟ ਵਲੋਂ ਐਲਾਨੇ ਗਏ ਸਾਰੇ ਨਤੀਜਿਆਂ ਚ ਕਾਲਜ ਦੇ ਵਿਦਿਆਰਥੀ ਹਮੇਸ਼ਾ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਦੇ ਹਨ। ਡਾ ਤੁਰਣ ਕੁਮਾਰ ਰਜਿਸਟਰਾਰ ਅਕੈਡਮਿਕਸ ਨੇ ਵਿਦਿਆਰਥੀਆਂ ਨੂੰ ਸਹੁੰ ਚੁੱਕਵਾਉਦਿਆਂ ਪ੍ਰਣ ਕਰਵਾਇਆ ਕਿ ਕਿਸੇ ਵੀ ਮਰੀਜ਼ ਨੂੰ ਆਪਣੇ ਜੀਵਨ ਵਿੱਚ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਤੰਦਰੁਸਤ ਬਣਾਉਣ ਲਈ ਆਪਣੇ ਗਿਆਨ ਦੀ ਵਰਤੋਂ ਕੀਤੀ ਜਾਵੇਗੀ। ਸਮਾਗਮ ਦਾ ਅੰਤਰਾਸਟਰੀ ਗਾਣ ਨਾਲ ਕੀਤਾ ਗਿਆ। ਇਸ ਮੌਕੇ ਦਸਮੇਸ਼ ਡੈਂਟਲ ਕਾਲਜ ਦੇ ਸਮੂਹ ਸਟਾਫ, ਫਕੈਲਟੀ ਅਤੇ ਸਾਰੇ ਵਿਦਿਆਰਥੀ ਹਾਜ਼ਰ ਸਨ।

