ਕੋਟਕਪੂਰਾ, 4 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਦਸਮੇਸ਼ ਪਬਲਿਕ ਸਕੂਲ, ਕੋਟਕਪੂਰਾ ਦੇ ਬੱਚਿਆਂ ਨੇ ਚਿੱਤਰਕਲਾ ਮੁਕਾਬਲੇ ਦੀ ਇੱਕ ਹੋਰ ਵੰਨਗੀ ਵਿੱਚ ਹਿੱਸਾ ਲਿਆ। ਇਹ ਮੁਕਾਬਲੇ ਜ਼ਿਲ੍ਹਾ ਬਾਲ ਭਲਾਈ ਕੌਂਸਲ, ਫਰੀਦਕੋਟ ਵੱਲੋਂ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਫਰੀਦਕੋਟ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ। ਦਸਮੇਸ਼ ਪਬਲਿਕ ਸਕੂਲ, ਕੋਟਕਪੂਰਾ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਗੁਰਮਨਜੋਤ ਕੌਰ ਨੇ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਮੁਖੀ ਸ੍ਰੀ ਸੁਰਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਿੱਥੇ ਇਹ ਬੱਚੀ ਵਧਾਈ ਦੀ ਪਾਤਰ ਹੈ, ਉੱਥੇ ਸਕੂਲ ਦੇ ਸਬੰਧਤ ਅਧਿਆਪਕ, ਕੋਆਰਡੀਨੇਟਰਜ਼ ਤੇ ਬੱਚੀ ਦੇ ਮਾਪੇ ਵੀ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਬੱਚੀ ਨੂੰ ਸਮੇਂ-ਸਮੇਂ ਤੇ ਮਾਰਗ ਦਰਸ਼ਨ ਕਰਕੇ ਉਸ ਵਿੱਚ ਕਾਬਲੀਅਤ ਦੇ ਗੁਣ ਭਰੇ। ਇਸ ਮੌਕੇ ਸਕੂਲ ਦੇ ਪ੍ਰਬੰਧਕੀ ਡਾਇਰੈਕਟਰ ਸ. ਜਸਬੀਰ ਸਿੰਘ ਸੰਧੂ ਨੇ ਵੀ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਕਲਾ ਕਿਰਤੀਆਂ ਬੱਚਿਆਂ ਨੂੰ ਭਵਿੱਖ ਵਿੱਚ ਚੰਗੇਰੇ ਕੰਮ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ।