ਕੋਟਕਪੂਰਾ, 24 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਦਸਮੇਸ਼ ਪਬਲਿਕ ਸਕੂਲ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਨੂੰ ਸਵੇਰ ਦੀ ਸਭਾ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਉਹਨਾਂ ਦੀ ਸ਼ਹਾਦਤ ਤੇ ਦੇਸ਼ ਲਈ ਕੀਤੇ ਯੋਗਦਾਨ ਨੂੰ ਯਾਦ ਕੀਤਾ। ਉਹਨਾਂ ਨੇ ਜੋਸ਼ ਭਰੇ ਗੀਤ ਅਤੇ ਕਵਿਤਾਵਾਂ ਪ੍ਰਸਤੁਤ ਕੀਤੀਆਂ, ਜਿਸ ਨਾਲ ਸਕੂਲ ਦਾ ਮਾਹੌਲ ਭਰਪੂਰ ਹੋ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਸੁਭਾਸ਼ ਚੰਦਰ ਬੋਸ ਨੇ ਆਪਣੇ ਯਤਨਾਂ ਨਾਲ, ਭਾਰਤ ਨੂੰ ਆਜ਼ਾਦੀ ਦਿਵਾਉਣ ਦੇ ਸੰਕਲਪ ਨਾਲ ਸੰਘਰਸ਼ ਕੀਤਾ ਹੈ ਤੇ ਇਸ ਲਈ ਉਹਨਾਂ ਦੇ ਸਿਧਾਂਤਾਂ ਨੂੰ ਯਾਦ ਕਰਨਾ ਸਾਡੇ ਲਈ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਤੇ ਸਮਰਪਣ ਦੀ ਭਾਵਨਾ ਨੂੰ ਮਜਬੂਤ ਕਰਦੇ ਹਨ।

