ਕੋਟਕਪੂਰਾ,6 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਦਸਮੇਸ਼ ਪਬਲਿਕ ਸਕੂਲ ਹਮੇਸ਼ਾਂ ਹੀ ਆਪਣੀਆਂ ਪ੍ਰਾਪਤੀਆਂ ਸਦਕਾ ਇਲਾਕੇ ਵਿੱਚ ਜਾਣਿਆ ਜਾਂਦਾ ਹੈ। ਇਹਨਾਂ ਪ੍ਰਾਪਤੀਆਂ ’ਚ ਇੱਕ ਹੋਰ ਪ੍ਰਾਪਤੀ ਜੋੜਦੇ ਹੋਏ ਸਿੱਖਿਆ ਦੇ ਖੇਤਰ ਵਿੱਚ ਚੰਗੀਆਂ ਸੇਵਾਵਾਂ ਪ੍ਰਦਾਨ ਕਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਸੈਂਟਰ ਖੇਡਾਂ ਵਿੱਚ ਹੈਂਡਬਾਲ ਲੜਕੀਆਂ ਨੇ ਪਹਿਲਾ ਸਥਾਨ ਅਤੇ ਲੜਕਿਆਂ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ, ਸਬੰਧਤ ਅਧਿਆਪਕਾਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਪਿ੍ਰੰਸੀਪਲ. ਸੁਰਿੰਦਰ ਸਿੰਘ, ਸਬੰਧਤ ਕੋਆਰਡੀਨੇਟਰਜ਼ ਅਤੇ ਅਧਿਆਪਕਾਂ ਨੂੰ ਵਧਾਈ ਸੰਦੇਸ਼ ਭੇਜਿਆ ਅਤੇ ਹੋਰ ਅੱਗੇ ਵਧਣ ਲਈ ਪ੍ਰੇਰਨਾ ਦਿੱਤੀ।