ਫ਼ਰੀਦਕੋਟ, 6 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਹਰ ਖੇਤਰ ਵਿੱਚ ਮੋਹਰੀ ਰਹਿਣ ਵਾਲੀ ਸੰਸਥਾ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਨੰਨ੍ਹੇ-ਮੁੰਨ੍ਹੇ ਖਿਡਾਰੀਆਂ ਨੇ ਇਸ ਸਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਪਿ੍ਰੰਸੀਪਲ ਅਪੂਰਵ ਦੇਵਗਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਪ੍ਰਾਇਮਰੀ ਵਿਭਾਗ ਦੇ ਨੰਨ੍ਹੇ-ਮੁੰਨ੍ਹੇ ਖਿਡਾਰੀਆਂ ਨੇ ਵੀ ਬੈਡਮਿੰਟਨ ਖੇਡ ਮੁਕਾਬਲਿਆਂ ’ਚ ਭਾਗ ਲੈ ਕੇ ਪਹਿਲਾਂ ਸੈਂਟਰ ਪੱਧਰੀ ਖੇਡਾਂ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਮਗੇ ਜਿੱਤੇ, ਫਿਰ ਬਲਾਕ ਪੱਧਰੀ ਖੇਡਾਂ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਮਗੇ ਜਿੱਤੇ ਅਤੇ ਫਿਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਮਗੇ ਜਿੱਤੇ। ਸਕੂਲ ਪਹੁੰਚਣ ’ਤੇ ਡਾਇਰੈਕਟਰ ਜਨਰਲ ਜਸਬੀਰ ਸਿੰਘ ਸੰਧੂ ਅਤੇ ਪ੍ਰਬੰਧਕੀ ਕਮੇਟੀ ਦੇ ਵਿੱਤ ਸਕੱਤਰ ਸਵਰਨਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸਕੂਲ ਦੇ ਬੱਚਿਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਇਸੇ ਤਰ੍ਹਾਂ ਹੋਰ ਮਿਹਨਤ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਸਪੋਰਟਸ ਕੋਆਰਡੀਨੇਟਰ ਮਨਦੀਪ ਸਿੰਘ ਬਰਾੜ, ਅਭਿਸੇਕ ਕੁਮਾਰ, ਭੋਲਾ ਸਿੰਘ ਅਤੇ ਸਰਬਜੀਤ ਕੌਰ ਆਦਿ ਵੀ ਹਾਜਰ ਸਨ।