ਕੋਟਕਪੂਰਾ, 5 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਭਾਰਤ ਦੇ ਪ੍ਰਾਈਵੇਟ ਸਕੂਲਾਂ ਦੀ ਨਮਾਇੰਦਗੀ ਕਰਦੀ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਪੰਜਾਬ ਵਲੋਂ ਬੈਸਟ ਟੀਚਰ ਐਵਾਰਡ ਲਈ ਆਨਲਾਈਨ ਕੰਪੀਟੀਸ਼ਨ ਕਰਵਾਇਆ ਗਿਆ। ਜਿਸ ਵਿੱਚ ਭਾਰਤ ਦੇ 23 ਰਾਜਾਂ ਦੇ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ। ਨਾਮਵਰ ਸੰਸਥਾ ਦਸਮੇਸ਼ ਮਾਡਰਨ ਸਕੂਲ ਭਾਣਾ ਦੇ ਬਾਇਉਲੋਜ਼ੀ ਦੇ ਲੈਕਚਰਾਰ ਮੈਡਮ ਮਨਪ੍ਰੀਤ ਕੌਰ ਨੂੰ ਬੈਸਟ ਟੀਚਰ ਐਵਾਰਡ ਦੇ ਨਾਲ ਲੈਫਟੀਨੈਟ ਜਨਰਲ ਕੰਵਰਜੀਤ ਸਿੰਘ ਅਤੇ ਫੈਡਰੇਸ਼ਨ ਆਫ ਸਕੂਲਜ਼ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਬੈਸਟ ਟੀਚਰ ਐਵਾਰਡ ਮਿਲਣ ’ਤੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਬੈਸਟ ਟੀਚਰ ਐਵਾਰਡ ਵਿਜੇਤਾ ਲੈਕਚਰਾਰ ਮਨਪ੍ਰੀਤ ਕੌਰ ਨੂੰ ਸਕੂਲ ਵਿਖੇ ਪਹੁੰਚਣ ’ਤੇ ਸੰਸਥਾ ਦੇ ਸਰਪ੍ਰਸਤ ਅਜਮੇਰ ਸਿੰਘ ਧਾਲੀਵਾਲ ਅਤੇ ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਵਧਾਈ ਦਿੰਦਿਆਂ ਕਿਹਾ ਕਿ ਸਾਡੀ ਸੰਸਥਾ ਦੇ ਅਧਿਆਪਕ ਵੱਲੋਂ ਅਜਿਹਾ ਵੱਕਾਰੀ ਐਵਾਰਡ ਜਿੱਤਣਾ ਸੰਸਥਾ ਲਈ ਬੜੇ ਮਾਣ ਵਾਲੀ ਗੱਲ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਕੋਆਡੀਨੇਟਰਜ਼ ਵਿਜੇ ਕੁਮਾਰ, ਮੈਡਮ ਕਰਮਜੀਤ ਕੌਰ, ਮੈਡਮ ਕੁਲਵਿੰਦਰ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਵੀ ਹਾਜਰ ਸਨ।