ਕੋਟਕਪੂਰਾ, 2 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਸਿਲਵਰ ਜੋਨ ਓਲੰਪੀਅਡ ਵੱਲੋਂ ਕਰਵਾਈਆਂ ਗਈਆਂ ਵੱਖ-ਵੱਖ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੇ 10 ਵਿਦਿਆਰਥੀਆਂ ਨੇ ਗੋਲਡ ਮੈਡਲ ਹਾਸਿਲ ਕੀਤੇ ਹਨ। ਇਹਨਾਂ ਪ੍ਰੀਖਿਆਵਾਂ ’ਚ ਕੁੱਲ 23 ਵਿਦਿਆਰਥੀਆਂ ਨੇ ਭਾਗ ਲਿਆ ਸੀ। ਇਸ ਤੋਂ ਬਿਨਾਂ 3 ਵਿਦਿਆਰਥੀਆਂ ਨੇ ਸਿਲਵਰ ਮੈਡਲ ਅਤੇ 2 ਵਿਦਿਆਰਥੀਆਂ ਨੇ ਕਾਂਸੀ ਦੇ ਤਮਗੇ ਹਾਸਲ ਕੀਤੇ। ਉਕਤ ਪ੍ਰੀਖਿਆਵਾਂ ’ਚ ਗੁਰਜੀਤ ਸਿੰਘ ਲੈਕਚਰਾਰ ਕੈਮਿਸਟਰੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਹਨਾਂ ਪ੍ਰਾਪਤੀਆਂ ’ਤੇ ਸਕੂਲ ਦੇ ਐਮ.ਡੀ. ਬਲਜੀਤ ਸਿੰਘ, ਡਾਇਰੈਕਟਰ/ਪਿ੍ਰੰਸੀਪਲ ਮੈਡਮ ਸੁਰਿੰਦਰ ਕੌਰ ਅਤੇ ਪਿ੍ਰੰਸੀਪਲ ਮੈਡਮ ਸੋਮਾ ਦੇਵੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ। ਉਹਨਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ’ਚ ਭਾਗ ਲੈਣ ਨਾਲ ਵਿਦਿਆਰਥੀ ਭਵਿੱਖ ’ਚ ਹੋਣ ਵਾਲੀਆਂ ਪ੍ਰੀਖਿਆਵਾਂ ਲਈ ਸੰਪੂਰਨ ਤਿਆਰ ਹੁੰਦੇ ਹਨ।