ਕੋਟਕਪੂਰਾ, 10 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਇੱਕ ਰੋਜਾ ਐਨ.ਐਸ.ਐਸ. ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 70 ਵਾਲੰਟੀਅਰਜ਼ ਨੇ ਭਾਗ ਲਿਆ। ਲੜਕੀਆਂ ਨੇ ਸਕੂਲ ਕੈਂਪਸ ਦੀ ਸਫਾਈ ਕੀਤੀ ਅਤੇ ਲੜਕਿਆਂ ਨੇ ਸਕੂਲ ਕੈਂਪਸ ਦੇ ਬਾਹਰ ਸਕੂਲ ਨੂੰ ਆ ਰਹੇ ਰਸਤੇ ਦੀ ਸਫਾਈ ਕੀਤੀ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਐਨ.ਐਸ.ਐਸ. ਵਲੰਟੀਅਰਜ਼ ਨੂੰ ਕਿਹਾ ਕਿ ਸਕੂਲ ਅਤੇ ਸਕੂਲ ਨੰ ਆ ਰਹੇ ਰਸਤੇ ਦੀ ਸਫਾਈ ਦੇ ਨਾਲ-ਨਾਲ ਆਪਣੇ ਆਪ ਨੂੰ , ਘਰ ਅਤੇ ਸਮਾਜ ਨੂੰ ਸਵੱਛ ਬਣਾਉਣ ਦੀ ਲੋੜ ਹੈ। ਉਹਨਾਂ ਨੇ ਵਾਲੰਟੀਅਰਜ਼ ਨੂੰ ਸਮਾਜ ਸੇਵਾ ਅਤੇ ਅਨੁਸ਼ਾਸਨ ਦੀ ਭਾਵਨਾਂ ਨੂੰ ਦ੍ਰਿੜ ਕਰਵਾਉਣ ਅਤੇ ਭਵਿੱਖ ਦੇ ਬਿਹਤਰੀਨ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਮੁੱਚੇ ਵਲੰਟੀਅਰਜ਼ ਨੇ ਸਮਾਜ ਭਲਾਈ ਦਾ ਕੰਮ ਕਰਕੇ ਬਹੁਤ ਖੁਸ਼ੀ ਮਹਿਸੂਸ ਕੀਤੀ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਵਲੰਟੀਅਰਜ਼ ਨੂੰ ਹੱਥੀ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਮਿੰਦਰ ਕੌਰ ਨੇ ਐਨ.ਐਸ.ਐਸ. ਦੀ ਮਹੱਤਤਾ ਤੋਂ ਜਾਣੂ ਕਰਵਾਇਆ।