ਕੋਟਕਪੂਰਾ, 15 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਸੈਂਟਰ ਹਰੀ ਨੌ ਦੀਆਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਜੋ ਕਿ ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਚ ਸ਼ੁਰੂ ਕਰਵਾਈਆ ਗਈਆਂ ਇਹਨਾਂ ਖੇਡਾਂ ਵਿਚ ਖੋ-ਖੋ, ਨੈਸ਼ਨਲ ਕਬੱਡੀ, ਰੱਸਾ-ਕਸੀ, ਬੈਡਮਿੰਟਨ ਆਦਿ ਖੇਡਾਂ ਦੇ ਮੁਕਾਬਲੇ ਸ਼ੁਰੂ ਕਰਵਾਏ ਗਏ। ਜਿਸਦਾ ਉਦਘਾਟਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਵੱਲੋਂ ਕੀਤਾ ਗਿਆ। ਜਿਸ ਵਿਚ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਵੱਲੋਂ ਬੱਚਿਆ ਨੂੰ ਖੇਡਾਂ ਦੇ ਜ਼ਿੰਦਗੀ ਵਿਚ ਕਿੰਨੇ ਲਾਭ ਹਨ ਬਾਰੇ ਦੱਸਿਆ ਗਿਆ। ਉਹਨਾਂ ਦੱਸਿਆ ਕਿ ਖੇਡਾਂ ਸਾਨੂੰ ਅਨੁਸ਼ਾਸਨ ਵਿੱਚ ਰਹਿਣਾ ਸਿਖਾਉਂਦੀਆਂ ਹਨ। ਅੰਤ ਵਿਚ ਉਹਨਾਂ ਨੇ ਸਾਰੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਆਏ ਹੋਏ ਸਾਰੇ ਅਧਿਆਪਕਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸੈਂਟਰ ਹੈੱਡ ਅਧਿਆਪਕ ਦੀਪਕ ਬਾਂਸਲ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸਕੂਲ ਦੇ ਡੀ ਪੀ ਈ ਲਵਪ੍ਰੀਤ ਸ਼ਰਮਾ ਅਤੇ ਸਮੂਹ ਅਧਿਆਪਕ ਹਾਜਰ ਸਨ।