ਕੋਟਕਪੂਰਾ, 23 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆਗਿਆ। ਵਿਸ਼ਵ ਧਰਤੀ ਦਿਵਸ ਮਨਾਉਣ ਲਈ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ ਕੇ ਭਾਗ ਲਿਆ। ਉਹਨਾਂ ਨੇ ਇਸ ਵਿਸ਼ੇ ਸਬੰਧੀ ਆਪਣੇ ਵਿਚਾਰ ਵੱਖ-ਵੱਖ ਕਲਾਵਾਂ, ਕਵਿਤਾ ਅਤੇ ਭਾਸ਼ਣ ਦੇ ਰੂਪ ਵਿੱਚ ਪੇਸ਼ ਕੀਤੇ । ਕੁੱਝ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸਾਫ–ਸੁੱਥਰਾ ਬਣਾਉਣ ਲਈ ਰੰਗਾਂ ਦੁਆਰਾ ਪੋਸਟਰ ਬਣਾਕੇ ਆਪਣੇ ਸੁਝਾਅ ਪੇਸ਼ ਕੀਤੇ। ਇਸ ਦੇ ਨਾਲ ਹੀ ਸਾਰੇ ਵਿਦਿਆਰਥੀਆਂ ਨੇ ਇਹ ਵਚਨ ਲਿਆ ਕਿ ਉਹ ਆਪਣੇ ਆਪਣੇ ਜਨਮ ਦਿਨ ਉੱਪਰ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਵੀ ਲਾਉਣਗੇ ਅਤੇ ਆਪਣੇ ਆਸ-ਪਾਸ ਰਹਿੰਦੇ ਦੋਸਤਾਂ ਮਿੱਤਰਾਂ ਨੂੰ ਵੀ ਇਸ ਮੁਹਿੰਮ ਵਿੱਚ ਹਿੱਸੇਦਾਰ ਬਣਾਉਣ ਲਈ ਇੱਕ ਅਹਿਮ ਪਹਿਲ ਅਤੇ ਅਪੀਲ ਕਰਨਗੇ। ਇਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਸਕੂਲ ਦੇ ਐਨ.ਐਸ.ਐਸ.ਦੇ ਪ੍ਰੋਗਰਾਮ ਅਫਸਰ ਸ੍ਰੀਮਤੀ ਸ਼ਮਿੰਦਰ ਕੌਰ ਨੇ ਵਿਦਿਆਰਥੀਆਂ ਦੇ ਵਿਚਾਰਾਂ ਨੂੰ ਅਮਲੀ ਰੂਪ ਦੇਣ ਲਈ ਕਿਹਾ। ਇਸ ਵਾਰਤਾਲਾਪ ਨੂੰ ਅੱਗੇ ਤੋਰਦਿਆਂ ਉਹਨਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਵਾਤਾਵਰਨ ਦੀ ਖੂਬਸੂਰਤੀ ਦੇ ਬਾਰੇ ਜਾਣੂ ਕਰਵਾਉਂਦਿਆ ਇਸ ਖੂਬਸੂਰਤੀ ਨੂੰ ਬਰਕਰਾਰ ਰੱਖਣ ਅਤੇ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕੀਤੀ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਸ. ਬਲਜੀਤ ਸਿੰਘ ਨੇ ਵਿਸ਼ਵ ਧਰਤੀ ਦਿਵਸ ਉੱਤੇ ਧਰਤੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਂਘਾ ਕੀਤੀ।