ਸਦਭਾਵਨਾ ਦਾ ਅਰਥ ਹੈ ਭਾਈਚਾਰੇ ਅਤੇ ਏਕਤਾ ਨਾਲ ਰਹਿਣਾ : ਬਲਜੀਤ ਸਿੰਘ
ਆਖਿਆ! ਸਾਨੂੰ ਕਿਸੇ ਵੀ ਆਧਾਰ ‘ਤੇ ਮਨੁੱਖ ਨਾਲ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ
ਕੋਟਕਪੂਰਾ, 20 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਅੱਜ ਸਦਭਾਵਨਾ ਦਿਵਸ ਮਨਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਹਿਯੋਗ ਦੀ ਭਾਵਨਾ ਵਿਕਸਿਤ ਕਰਨਾ ਹੈ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ੍ਰੀਮਤੀ ਸ਼ਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਦਿਨ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਦੇ ਜਨਮਦਿਨ ਮੌਕੇ ‘ਤੇ ਬੜੀ ਹੀ ਖੁਸ਼ੀ ਨਾਲ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ। ਉਹਨਾਂ ਦਾ ਵਿਸ਼ਵਾਸ ਸੀ ਕਿ ਜੇਕਰ ਦੇਸ਼ ਦਾ ਹਰ ਨਾਗਰਿਕ ਪਿਆਰ, ਸਹਿਯੋਗ ਅਤੇ ਸਦਭਾਵਨਾ ਨਾਲ ਰਹੇਗਾ ਤਾਂ ਦੇਸ਼ ਬੜੀ ਜਲਦੀ ਹੀ ਵਿਕਾਸ ਦੀਆਂ ਉਚਾਈਆਂ ਤੱਕ ਪਹੁੰਚੇਗਾ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਕਵਿਤਾ ਉਚਾਰਨ ਅਤੇ ਭਾਸ਼ਣ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ। ਇਸ ਮੌਕੇ ਬੋਲਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਸਦਭਾਵਨਾ ਦਾ ਅਰਥ ਹੈ ਭਾਈਚਾਰੇ ਅਤੇ ਏਕਤਾ ਨਾਲ ਰਹਿਣਾ, ਇਹ ਸਾਡੇ ਜੀਵਨ ਦਾ ਆਧਾਰ ਹੈ, ਸਾਨੂੰ ਕਿਸੇ ਵੀ ਆਧਾਰ ‘ਤੇ ਕਿਸੇ ਮਨੁੱਖ ਨਾਲ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ, ਸਗੋਂ ਸਾਰਿਆਂ ਨਾਲ ਮਿਲ ਜੁਲ ਕੇ ਰਹਿਣਾ ਚਾਹੀਦਾ ਹੈ। ਜੇਕਰ ਕਿਸੇ ਨੂੰ ਮਦਦ ਦੀ ਲੋੜ ਹੈ ਤਾਂ ਉਸਦੀ ਮਦਦ ਕਰੋ ਤੇ ਉਸਦਾ ਆਸਰਾ ਬਣੋ। ਜੇਕਰ ਕਿਸੇ ਨਾਲ ਨਾ ਇਨਸਾਫੀ ਹੁੰਦੀ ਹੈ ਤਾਂ ਉਸ ਲਈ ਬੋਲੋ। ਨਫਰਤ ਅਤੇ ਈਰਖਾ ਕਮਜ਼ੋਰ ਵਿਅਕਤੀ ਦੀ ਨਿਸ਼ਾਨੀ ਹਨ ਜਦ ਕਿ ਪਿਆਰ ਤੇ ਸਹਿਯੋਗ ਬਹਾਦਰਾਂ ਦੀ ਪਹਿਚਾਣ ਹੈ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਵੱਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ।