ਕੋਟਕਪੂਰਾ, 28 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਨਰਸਰੀ ਤੋਂ 1 ਆਰਟਸ ਸਾਇਸ ਅਤੇ ਕਮਰਸ ਗਰੁੱਪ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਇੱਕ ਜਰੂਰੀ ਮੀਟਿੰਗ ਹੋਈ, ਜਿਸ ਵਿੱਚ ਤਕਰੀਬਨ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਮਾਪਿਆਂ ਨੂੰ ਸਕੂਲ ਵਿੱਚ ਆਉਣ ‘ਤੇ ਜੀ ਆਇਆ ਆਖਿਆ, ਇਸ ਉਪਰੰਤ ਸ੍ਰੀਮਤੀ ਸਤਵਿੰਦਰ ਕੌਰ ਨੇ ਸਕੂਲ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਮੋਬਾਇਲ ਦੇ ਰੁਝਾਨ ਅਤੇ ਵਿਦਿਆਰਥੀਆਂ ਵਿੱਚ ਅਨੁਸ਼ਾਸਨਹੀਣਤਾ ਸਬੰਧੀ ਸੁਧਾਰ ਕਰਨ ਲਈ ਮਾਪਿਆਂ ਨੂੰ ਜਾਗਰੂਕ ਕੀਤਾ। ਮਾਪਿਆਂ ਨੂੰ ਵਧ ਰਹੀਆਂ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਵਰਗੀ ਸਮੱਸਿਆ ਸਬੰਧੀ ਜਾਗਰੂਕ ਰਹਿਣ ਅਤੇ ਸਕੂਲ ਪ੍ਰਬੰਧਕਾਂ ਨਾਲ ਤਾਲਮੇਲ ਰੱਖ ਕੇ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਵਿੱਚ ਯੋਗਦਾਨ ਦੇਣ ਦੀ ਗੁਜ਼ਾਰਿਸ਼ ਕੀਤੀ ਗਈ! ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਬਲਜੀਤ ਸਿੰਘ ਵੱਲੋਂ ਸਕੂਲ ਪ੍ਰਾਪਤੀਆਂ ਅਤੇ ਸਕੂਲ ਵਿੱਚ ਚੱਲ ਰਹੀਆਂ ਸਹਿ- ਪਾਣੀ ਕਰਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਨੇ ਆਏ ਹੋਏ ਮਾਪਿਆ ਦਾ ਧੰਨਵਾਦ ਕਰਦਿਆਂ ਸਮੇਂ ਦੇ ਪਾਬੰਦ ਹੋਣ ਸਬੰਧੀ ਅਪੀਲ ਕੀਤੀ। ਮਾਪਿਆਂ ਵੱਲੋਂ ਇਸ ਭਰਫੀ ਮੀਟਿੰਗ ਸਬੰਧੀ ਤਸੱਲੀ ਪ੍ਰਗਟ ਕੀਤੀ ਗਈ ਅਤੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਤੋਂ ਆਪਣੇ ਬੱਚਿਆਂ ਸਬੰਧੀ ਜਾਣਕਾਰੀ ਲਈ ਗਈ। ਇਸ ਮੌਕੇ ਮਿਡਲ ਵਿਭਾਗ ਦੇ ਕੋਆਰਡੀਨੇਟਰ ਸ੍ਰੀਮਤੀ ਨਿਧੀ ਗਰਗ, ਪ੍ਰਾਇਮਰੀ ਵਿਭਾਗ ਦੇ ਕੁਆਰਡੀਨੇਟਰ ਸ੍ਰੀਮਤੀ ਨੇਹਾ ਜਿੰਦਲ ਅਤੇ ਸ੍ਰੀਮਤੀ ਸ਼ਮਿੰਦਰ ਕੌਰ, ਸ੍ਰੀਮਤੀ ਬਲਜੀਤ ਕੌਰ, ਆਗੂ ਬਾਸਲ ਆਦਿ ਅਧਿਆਪਕ ਹਾਜ਼ਰ ਸਨ।
