ਕੋਟਕਪੂਰਾ, 24 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸਕੰਡਰੀ ਸਕੂਲ ਹਰੀਨੌ ਦਾ 40ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਰੰਗਾ ਰੰਗ ਸੱਭਿਆਚਾਰਿਕ ਪ੍ਰੋਗਰਾਮ ਕਰਵਾਇਆ ਗਿਆ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸਤਨਾਮ ਸਿੰਘ ਸੰਧੂ ਮੈਂਬਰ ਪਾਰਲੀਮੈਂਟ, ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ (ਘੜੂੰਆਂ ), ਅਤੇ ਨਵਜੋਤ ਕੌਰ (ਆਈਏਐਸ ਅਫਸਰ, ਜੋ ਸਕੂਲ ਦੇ ਵਿਦਿਆਰਥੀ ਵੀ ਰਹਿ ਚੁੱਕੇ ਹਨ ਅਤੇ ਜੋ ਗ੍ਰਹਿ ਮੰਤਰਾਲੇ ਵਿੱਚ ਓਐਸਡੀ ਦੀ ਸੇਵਾ ਨਿਭਾ ਰਹੇ ਹਨ) ਨੇ ਸਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਡਾ. ਜਗਜੀਤ ਸਿੰਘ ਧੂਰੀ (ਪ੍ਰਧਾਨ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ, ਪ੍ਰਧਾਨ ਜੇ.ਏ.ਸੀ.) ਨੇ ਸਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤੀ ਗਈ। ਨਰਸਰੀ, ਪ੍ਰੈਪ-1, ਪ੍ਰੈਪ-2, ਪਹਿਲੀ, ਦੂਜੀ ਅਤੇ ਤੀਜੀ ਕਲਾਸ ਦੇ ਨੰਨੇ ਮੁੰਨੇ ਵਿਦਿਆਰਥੀਆਂ ਨੇ ਗਰੁੱਪ ਡਾਂਸ ਕਰਕੇ ਆਪਣੀਆਂ ਪਿਆਰੀਆਂ ਅਦਾਵਾਂ ਨਾਲ ਸਭ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਨੌਵੀਂ ਕਲਾਸ ਦੀਆਂ ਵਿਦਿਆਰਥਣਾਂ ਦਾ ਗਰੁੱਪ ਡਾਂਸ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਗਰੁੱਪ ਡਾਂਸ ਨੌਵੀਂ ਤੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਲੁੱਡੀ ਡਾਂਸ ਅਤੇ ਗਿਆਰਵੀਂ ਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਹਰਿਆਣਵੀ ਡਾਂਸ ਆਈਟਮਾ ਦੀ ਪੇਸ਼ਕਾਰੀ ਕੀਤੀ ਗਈ। ਪੰਜਵੀਂ ਕਲਾਸ ਦੇ ਵਿਦਿਆਰਥੀਆਂ ਦੁਆਰਾ ਪੰਜਾਬੀ ਮਾਂ ਬੋਲੀ ਗੀਤ ਰਾਹੀਂ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਨੂੰ ਬਿਆਨ ਕੀਤਾ ਗਿਆ। ਨੌਵੀਂ ਤੋਂ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਨਾਟਕ ‘ਜਦੋਂ ਮਾਂ ਚੁੱਪ ਹੋ ਗਈ’ ਨੇ ਦਰਸ਼ਕਾਂ ਨੂੰ ਬਹੁਤ ਭਾਵੁਕ ਕੀਤਾ। ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਦੁਆਰਾ ਦੇਸ਼ ਮੇਰਾ ਰੰਗੀਲਾ ਅਤੇ ਨੌਵੀਂ ਤੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਡਿੱਗ ਪਈ ਨੀ ਗੋਰੀ ਸ਼ੀਸ਼ ਮਹਿਲ ਤੋਂ ਗੀਤਾਂ ਤੇ ਗਰੁੱਪ ਡਾਂਸ ਪੇਸ਼ ਕੀਤੇ ਗਏ। ਪੰਜਾਬੀ ਸੱਭਿਆਚਾਰ ਦੀ ਰਵਾਇਤ ਨੂੰ ਬਰਕਰਾਰ ਰੱਖਣ ਲਈ ਛੇਵੀਂ ਤੇ ਸੱਤਵੀਂ ਜਮਾਤ ਦੇ ਲੜਕਿਆਂ ਦੁਆਰਾ ਭੰਗੜਾ ਅਤੇ ਦਸਵੀਂ ਤੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਗਿੱਧਾ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਦੇ ਨੰਨੇ ਮੁੰਨੇ ਵਿਦਿਆਰਥੀਆਂ ਨੇ ਆਪਣੀਆਂ ਨਿੱਕੀਆਂ ਨਿੱਕੀਆਂ ਅਦਾਵਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨਰਸਰੀ ਤੇ ਪ੍ਰੈਪ ਵਨ ਕਲਾਸ ਦੇ ਵਿਦਿਆਰਥੀਆਂ ਨੇ ਫੈਂਸੀ ਡਰੈਸ, ਪ੍ਰੈਪ 2 ਤੇ ਫਸਟ ਕਲਾਸ ਦੇ ਵਿਦਿਆਰਥੀਆਂ ਨੇ ਗਰੁੱਪ ਡਾਂਸ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵਾਤਾਵਰਣ ਨਾਟਕ ਪੇਸ਼ ਕੀਤਾ। ਚੌਥੀ ਤੋਂ ਸਤਵੀਂ ਕਲਾਸ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਲੋਕ ਨਾਚ ਭੰਗੜੇ ਰਾਹੀਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਆਏ ਹੋਏ ਮੁੱਖ ਮਹਿਮਾਨਾਂ ਨੇ ਸਕੂਲ ਦੇ ਮੈਰਿਟ ਅਤੇ ਸਪੋਰਟਸ ਵਾਲੇ ਵਿਦਿਆਰਥੀਆਂ ਅਤੇ ਗੈਸਟ ਆਫ ਆੱਨਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਤਨਾਮ ਸਿੰਘ ਸੰਧੂ, ਡਾ. ਜਗਜੀਤ ਸਿੰਘ ਧੂਰੀ ਅਤੇ ਸਕੂਲ ਦੀ ਮੈਨੇਜਮੈਂਟ ਦੁਆਰਾ ਨਵਜੋਤ ਕੌਰ ਆਈਏਐਸ ਅਫਸਰ ਅਤੇ ਗਗਨਪ੍ਰੀਤ ਸ਼ਰਮਾ ਜਿੰਨਾ ਦੀ ਸਟੈਨਫੋਰਡ ਯੂਨੀਵਰਸਿਟੀ ਅਮਰੀਕਾ ਵਿੱਚ ਪੀਐਚਡੀ ਦੀ ਡਿਗਰੀ ਲਈ ਹੋਈ ਚੋਣ ਤੇ ਉਸਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਤਨਾਮ ਸਿੰਘ ਸੰਧੂ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਦਾ ਹਰ ਕੋਨਾ ਉਦੋਂ ਹੀ ਖ਼ੁਸ਼ਹਾਲ ਅਤੇ ਵਿਕਸਤ ਹੋਵੇਗਾ, ਜਦੋਂ ਹਰ ਪਿੰਡ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇਗੀ। ਸਾਡੇ ਪੇਂਡੂ ਬੱਚੇ ਵੀ ਉਸੇ ਪੱਧਰ ਦੇ ਗਿਆਨ ਅਤੇ ਮੌਕਿਆਂ ਦੇ ਹੱਕਦਾਰ ਹਨ, ਜੋ ਦੁਨੀਆ ਦੇ ਬਿਹਤਰੀਨ ਸਕੂਲਾਂ ਵਿੱਚ ਮਿਲਦੇ ਹਨ। ਅੱਜ ਤਕਨਾਲੋਜੀ ਨੇ ਇਹ ਸੰਭਵ ਬਣਾਇਆ ਹੈ ਕਿ ਬੱਚਾ ਆਪਣੇ ਪਿੰਡ ਵਿੱਚ ਪੜ੍ਹਦਿਆਂ ਵੀ ਦੁਨੀਆ ਭਰ ਦੇ ਗਿਆਨ ਨਾਲ ਜੁੜ ਸਕੇ। ਸਕੂਲਾਂ ਦੀ ਸੋਚ ਅਤੇ ਤਿਆਰੀ ਵਿੱਚ ਇਹ ਵਿਸ਼ਵ ਪੱਧਰੀ ਨਜ਼ਰੀਆ ਹੋਣਾ ਜ਼ਰੂਰੀ ਹੈ। ਡਾ. ਜਗਜੀਤ ਸਿੰਘ ਧੂਰੀ ਵੱਲੋਂ ਆਪਣੇ ਭਾਸ਼ਣ ਵਿੱਚ ਬੜੇ ਹੀ ਸੋਹਣੇ ਢੰਗ ਨਾਲ ਮਾਪਿਆਂ ਨੂੰ ਬੱਚਿਆਂ ਪ੍ਰਤੀ ਆਪਣੇ ਕਰਤਵਾਂ ਬਾਰੇ ਦੱਸਿਆ। ਆਏ ਹੋਏ ਮੁੱਖ ਮਹਿਮਾਨਾਂ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਡਾਇਰੈਕਟਰ ਪ੍ਰਿੰਸੀਪਲ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਗਈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਬਲਜੀਤ ਸਿੰਘ ਜੀ ਡਾਇਰੈਕਟਰ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਜੀ ਨੇ ਆਏ ਹੋਏ ਮੁੱਖ ਮਹਿਮਾਨਾ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਅਤੇ ਸੱਭਿਆਚਾਰ ਨਾਲ ਜੋੜਨਾ ਹੈ। ਦਸਮੇਸ਼ ਮਿਸ਼ਨ ਸੀਨੀਅਰ ਸਕੰਡਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਸੋਮਾ ਦੇਵੀ ਅਤੇ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਮੈਡਮ ਰੁਬੀਨਾ ਧੀਰ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ ਦੀ ਭੂਮਿਕਾ ਸੀਨੀਅਰ ਕੋਆਰਡੀਨੇਟਰ ਮੈਡਮ ਸਤਵਿੰਦਰ ਕੌਰ ਅਤੇ ਮੈਡਮ ਗੁਰਵੀਰ ਕੌਰ ਨੇ ਨਿਭਾਈ। ਸਕੂਲ ਦੇ ਸਮੂਹ ਸਟਾਫ ਦਾ ਇਸ ਸਮਾਗਮ ਵਿੱਚ ਵਿਸ਼ੇਸ਼ ਯੋਗਦਾਨ ਰਿਹਾ।

