ਕੋਟਕਪੂਰਾ, 22 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਕੌਮੀ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਐਨ.ਐਸ.ਐਸ. ਯੂਨਿਟ ਦੇ ਵਿਦਿਆਰਥੀਆਂ ਨੇ ਭਾਗ ਲਿਆ। ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼ਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕੌਮੀ ਅੱਤਵਾਦ ਵਿਰੋਧੀ ਦਿਵਸ ਹਰ ਸਾਲ 21 ਮਈ ਨੂੰ ਆਮ ਲੋਕਾਂ ਦੇ ਦੁੱਖਾਂ ਨੂੰ ਉਜਾਗਰ ਕਰਕੇ ਨੌਜਵਾਨਾਂ ਨੂੰ ਅੱਤਵਾਦ ਤੇ ਹਿੰਸਾ ਤੋਂ ਦੂਰ ਕਰਨ ਅਤੇ ਕੌਮੀ ਸੁਰੱਖਿਆ ਦੇ ਲਈ ਇਸਦੇ ਖਤਰੇ ਨੂੰ ਦਰਸਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਇਸ ਦਿਵਸ ਸਬੰਧੀ ਭਾਸ਼ਣ ਦਿੱਤੇ ਗਏ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਮੈਡਮ ਸੋਮਾ ਦੇਵੀ ਡਾਇਰੈਕਟਰ/ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ, ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਹੋਰ ਸਕੂਲ ਅਧਿਆਪਕ ਵੀ ਹਾਜਰ ਸਨ।

