ਕੋਟਕਪੂਰਾ, 16 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਵਿੱਚ ਆਰਟਸ, ਕਮਰਸ ਅਤੇ ਸਾਇੰਸ ਗਰੁੱਪਾਂ ਵਿੱਚ ਕੁੱਲ 92 ਵਿਦਿਆਰਥੀ ਅਪੀਅਰ ਹੋਏ। ਆਰਟਸ ਗਰੁੱਪ ਵਿੱਚਕਸ਼ਿਸ਼ ਪੁੱਤਰੀਭੁਪਿੰਦਰ ਕੁਮਾਰ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰਮਨਪ੍ਰੀਤ ਕੌਰ ਪੁੱਤਰੀ ਸੁਖਮੰਦਰ ਸਿੰਘ ਅਤੇ ਰਿਤਿਕਾ ਪੁੱਤਰੀ ਪਰਮਿੰਦਰ ਸਿੰਘ ਨੇ 90.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨਵਨੀਤ ਕੌਰ ਬਰਾੜ ਪੁੱਤਰੀਰਾਜਿੰਦਰ ਸਿੰਘ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਕਮਰਸ ਗਰੁੱਪ ਵਿੱਚ ਰਮਨਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਨੇ 79 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜਸਕੀਰਤ ਸਿੰਘ ਪੁੱਤਰ ਮਨਪ੍ਰੀਤ ਸਿੰਘ ਨੇ 78.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਲਖਵੀਰ ਸਿੰਘ ਪੁੱਤਰ ਹਰਭਜਨ ਸਿੰਘ ਨੇ 78.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਾਇੰਸ ਗਰੁੱਪ ਵਿੱਚ ਹਰਮੀਤ ਕੌਰ ਪੁੱਤਰੀ ਨਿਸ਼ਾਨ ਸਿੰਘ ਨੇ 93.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕਮਲਦੀਪ ਕੌਰ ਪੁੱਤਰੀ ਗੁਰਤੇਜ ਸਿੰਘ ਨੇ 91.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜੈਸਮੀਨ ਕੌਰ ਪੁੱਤਰੀ ਗੁਰਮੇਲ ਸਿੰਘ ਨੇ 90.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਦੱਸਿਆ ਕਿ ਕੁੱਲ 92 ਵਿਦਿਆਰਥੀਆਂ ਵਿੱਚੋਂ 8 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅੰਕ ਹਾਸਿਲ ਕੀਤੇ ਅਤੇ 29 ਵਿਦਿਆਰਥੀਆਂ ਨੇ 80 ਫੀਸਦੀ ਤੋਂ ਉੱਪਰ ਅੰਕ ਹਾਸਿਲ ਕੀਤੇ ਹਨ। ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਸ਼ਾਨਦਾਰ ਨਤੀਜਾ ਦਾ ਸਿਹਰਾ ਮਿਹਨਤੀ ਤੇ ਕਾਬਿਲ ਸਟਾਫ਼ ਨੂੰ ਜਾਂਦਾ ਹੈ ਅਤੇ ਉਹਨਾਂ ਨੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।

