ਰੋਪੜ, 03 ਦਸੰਬਰ (ਰੋਮੀ ਘੜਾਮਾਂ/ਵਰਲਡ ਪੰਜਾਬੀ ਟਾਈਮਜ਼)
ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ, ਦਸ਼ਮੇਸ਼ ਯੂਥ ਕਲੱਬ ਗਰੀਨ ਐਵਨਿਊ ਵੱਲੋਂ ਗੁਰਦੁਆਰਾ ਗੁਰੂਗੜ੍ਹ ਸਾਹਿਬ ਸਦਾ ਵਰਤ ਵਿਖੇ ਨਿੰਮ ਦੇ ਬੂਟੇ ਲਗਾ ਕੇ ਹਰਿਆਵਲ ਪੰਜਾਬ ਦਾ ਸੁਨੇਹਾ ਦਿੱਤਾ ਗਿਆ। ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੇ ਕਿਹਾ ਕਿ ਰੋਪੜ ਦੀ ਧਰਤੀ ਇਤਿਹਾਸਕ ਪੱਖੋਂ ਬੇਮਿਸਾਲ ਮਹੱਤਤਾ ਰੱਖਦੀ ਹੈ। ਜਿੱਥੇ ਸਾਰੇ ਗੁਰੂ ਸਾਹਿਬਾਨ ਦੇ ਚਰਨ ਪਏ ਅਤੇ ਅਨੇਕਾਂ ਸਿੰਘਾਂ ਨੇ ਸ਼ਹਾਦਤਾਂ ਦੇ ਜਾਮ ਪੀਤੇ। ਇਸ ਲਈ ਸਾਨੂੰ ਆਪਣਾ ਫਰਜ਼ ਸਮਝਦਿਆਂ ਇਸ ਧਰਤੀ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆਲੀ ਨੂੰ ਵਧਾਉਣ ਲਈ ਕਲੱਬ ਵੱਲੋਂ ਇਹ ਮੁਹਿੰਮ ਨਿਰੰਤਰ ਚੱਲਦੀ ਰਹੇਗੀ ਅਤੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਹੈ ਕਿ ਇਸ ਲਹਿਰ ਨਾਲ ਜੁੜ ਕੇ ਵਧ ਚੜ੍ਹ ਕੇ ਸਹਿਯੋਗ ਦੇਣ। ਇਸ ਮੌਕੇ ਗਗਨਪ੍ਰੀਤ ਸਿੰਘ, ਸਰਬਜੀਤ ਸਿੰਘ ਭੱਲੜੀ, ਮਨਦੀਪ ਸਿੰਘ, ਹਰਜੋਤ ਸਿੰਘ ਪਟਵਾਰੀ, ਪਰਮਜੀਤ ਸਿੰਘ, ਬਲਪ੍ਰੀਤ ਸਿੰਘ ਰਿੰਕਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
