ਫਰੀਦਕੋਟ/ਬਰਗਾੜੀ, 25 ਮਈ (ਵਰਲਡ ਪੰਜਾਬੀ ਟਾਈਮਜ਼)
ਦਸ਼ਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ ਸਕੂਲ ਦੇ ਪ੍ਰਿੰਸੀਪਲ ਅਜੇ ਸ਼ਰਮਾ ਦੀ ਅਗਵਾਈ ਹੇਠ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਅਤੇ ਸਹਿਯੋਗੀ ਅਧਿਆਪਕਾਂ ਲਈ ’ਫੈਲਿਸੀਟੇਸ਼ਨ ਸੈਰੇਮਨੀ’ ਨਾ ਦਾ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦਸਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 31000 ਹਾਜ਼ਰ ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 21000 ਹਾਜ਼ਰ ਰੁਪਏ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਨੂੰ 11000 ਹਾਜ਼ਰ ਰੁਪਏ ਦਾ ਚੈੱਕ, ਸਨਮਾਨ ਚਿੰਨ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਵੱਖ ਵੱਖ ਵਿਸ਼ਿਆਂ ਵਿੱਚੋਂ 100 ਅੰਕਾਂ ਵਿੱਚੋਂ 100 ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਅਧਿਆਪਕਾਂ ਨੂੰ ਵੀ ਪ੍ਰਤੀ ਵਿਦਿਆਰਥੀ 1000 ਹਾਜ਼ਰ ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ ਜਿਨਾਂ ਦੇ ਵਿਦਿਆਰਥੀਆਂ ਨੇ ਉਹਨਾਂ ਦੇ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ ਸਨ। ਇਸੇ ਤਰ੍ਹਾਂ ਸਮੁੱਚੀ ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਜਿੰਨਾਂ ਵਿੱਚ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ, ਖਜਾਨਚੀ ਸਵਰਨਜੀਤ ਸਿੰਘ ਗਿੱਲ, ਕਾਰਜਕਾਰੀ ਮੈਂਬਰ ਗੁਰਮੀਤ ਸਿੰਘ ਢਿੱਲੋ, ਕਰਤਾਰ ਸਿੰਘ ਬਰਾੜ, ਬਲਦੇਵ ਸਿੰਘ ਬਰਾੜ ਤੇ ਪ੍ਰਿੰਸੀਪਲ ਦਸ਼ਮੇਸ਼ ਪਬਲਿਕ ਸਕੂਲ ਬਰਗਾੜੀ ਜਸ਼ੂ ਢੀਂਗੜਾ ਵੀ ਹਾਜ਼ਰ ਸਨ। ਆਪਣੇ ਭਾਸ਼ਣ ਵਿੱਚ ਬੋਲਦਿਆਂ ਜਸਬੀਰ ਸਿੰਘ ਸੰਧੂ, ਸਵਰਨਜੀਤ ਸਿੰਘ ਗਿੱਲ ਤੇ ਗੁਰਮੀਤ ਸਿੰਘ ਢਿੱਲੋ ਨੇ ਸਕੂਲ ਦੇ ਪ੍ਰਿੰਸੀਪਲ ਅਜੇ ਸ਼ਰਮਾ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦੀ ਭਰਪੂਰ ਸ਼ਬਦਾਂ ਵਿੱਚ ਸਲਾਘਾ ਕੀਤੀ। ਉਹਨਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਭਾਵੇਂ ਇਹ ਸਕੂਲ ਪੇਂਡੂ ਖੇਤਰ ਵਿੱਚ ਸਥਿਤ ਹੈ ਪਰ ਇਸ ਦੀ ਕਾਰਗੁਜ਼ਾਰੀ ਹਮੇਸ਼ਾ ਸ਼ਹਿਰੀ ਸਕੂਲਾਂ ਤੋਂ ਚੰਗੀ ਰਹੀ ਹੈ, ਭਵਿੱਖ ਵਿੱਚ ਵੀ ਅਸੀਂ ਇਸੇ ਤਰ੍ਹਾਂ ਦੀ ਆਸ ਰੱਖਦੇ ਹਾਂ। ਇਸ ਮੌਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ ਅਧਿਆਪਕ ਤੇ ਸਟੇਜ ਸੰਚਾਲਕ ਦੀ ਵਧੀਆ ਜੁਗਲਬੰਦੀ ਦੁਆਰਾ ਸ਼ਬਦ ਗਾਇਨ ਨਾਲ ਕੀਤੀ ਗਈ ਅਤੇ ਵੱਖ-ਵੱਖ ਤਰ੍ਹਾਂ ਦੇ ਇਵੈਂਟ ਜਿਨਾਂ ਦੇ ਵਿੱਚ ਡਾਂਸ ਸੋਲੋ ਗੀਤ ਆਦਿ ਪੇਸ਼ ਕਰਦਿਆਂ ਰਾਸ਼ਟਰੀ ਗਾਨ ਦੇ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਬੋਲਦਿਆਂ ਸਕੂਲ ਦੇ ਪ੍ਰਿੰਸੀਪਲ ਅਜੈ ਸ਼ਰਮਾ ਨੇ ਆਪਣੇ ਖੁਸ਼ ਭਰਪੂਰ ਲਹਿਜੇ ਵਿੱਚ ਮੈਨੇਜਮੈਂਟ ਕਮੇਟੀ ਵੱਲੋਂ ਨਿਭਾਈ ਜਾ ਰਹੀ ਉਤਸਾਹ ਭਰਪੂਰ ਭੂਮਿਕਾ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈ ਅੱਜ ਤੱਕ ਅਜਿਹੀ ਸਕੂਲ ਦੀ ਪ੍ਰਬੰਧਕੀ ਕਮੇਟੀ ਨਹੀਂ ਦੇਖੀ ਜੋ ਬੱਚਿਆਂ ਅਧਿਆਪਕਾਂ ਅਤੇ ਪ੍ਰਿੰਸੀਪਲ ਨੂੰ ਇਨਾਂ ਸਹਿਯੋਗ ਦਿੰਦੀ ਹੋਵੇ ਅਤੇ ਸਮੇਂ-ਸਮੇਂ ’ਤੇ ਉਤਸਾਹਿਤ ਕਰਦੀ ਹੋਵੇ ਅਸੀਂ ਹਮੇਸ਼ਾ ਸਾਡੀ ਇਸ ਸਕੂਲ ਮੈਨੇਜਮੈਂਟ ਕਮੇਟੀ ਦੇ ਰਿਣੀ ਰਹਾਂਗੇ। ਪ੍ਰਿੰਸੀਪਲ ਸਾਹਿਬ ਨੇ ਬੋਲਦਿਆਂ ਕਿਹਾ ਕਿ ਇਹ ਵਧੀਆ ਨਤੀਜੇ ਜਾਂ ਵਧੀਆ ਪ੍ਰੋਗਰਾਮ ਦਾ ਹੋਣਾ ਇਸ ਦਾ ਸਿਹਰਾ ਮੇਰੀ ਸਕੂਲ ਦੇ ਕੁਆਰਡੀਨੇਟਰ ਅਤੇ ਅਧਿਆਪਕ ਸਾਹਿਬਾਨਾਂ ਦੀ ਸਮੁੱਚੀ ਟੀਮ ਨੂੰ ਜਾਂਦਾ ਹੈ।