ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਬਾਲ ਦਿਵਸ ਮੌਕੇ ਖੇਡਾਂ ਦਾ ਆਯੋਜਨ : ਬਲਜੀਤ ਸਿੰਘ
ਕੋਟਕਪੂਰਾ, 14 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸ਼ਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਬੱਚਿਆ ਵੱਲੋਂ ਵੱਖ-ਵੱਖ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਰੁਬੀਨਾ ਧੀਰ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਸੰਦੇਸ਼ ਦਿੱਤਾ ਕਿ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ, ਉਨ੍ਹਾਂ ਦੇ ਆਗਿਆਕਾਰੀ ਬਨਣ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਚੰਗੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਇਸ ਮੌਕੇ ਸੱਤਵੀਂ ਜਮਾਤ ਦੀ ਵਿਦਿਆਰਥਣ ਐਵਲੀਨ ਕੌਰ ਵੱਲੋਂ ਬਾਲ ਦਿਵਸ ਦੀ ਮਹੱਤਤਾ ਬਾਰੇ ਇੱਕ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤਾ ਗਿਆ। ਉਸ ਨੇ ਆਪਣੇ ਭਾਸ਼ਣ ਰਾਹੀਂ ਬੱਚਿਆਂ ਨੂੰ ਮਾਪਿਆਂ ਦਾ ਸਤਿਕਾਰ ਕਰਨ, ਉਨ੍ਹਾਂ ਦੇ ਆਗਿਆਕਾਰੀ ਬਨਣ ਅਤੇ ਚੰਗੇ ਸੰਸਕਾਰ ਅਪਣਾਉਣ ਦਾ ਸੰਦੇਸ਼ ਦਿੱਤਾ। ਪੜ੍ਹਾਈ ਦੇ ਨਾਲ-ਨਾਲ ਸਕੂਲ ਵੱਲੋਂ ਬਾਲ ਦਿਵਸ ਦੇ ਮੌਕੇ ਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਨੂੰ ਬਾਲ ਦਿਵਸ ਮੌਕੇ ਖੇਡਾਂ ਦਾ ਆਯੋਜਨ ਕੀਤਾ। ਸਕੂਲ ਵਿੱਚ ਚਾਰ ਹਾਊਸਾਂ ਦੇ ਵਿਚਕਾਰ ਵੱਖ -ਵੱਖ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ/ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਨੇ ਦੱਸਿਆ ਕਿ ਸਪੂਨ ਰੇਸ ਵਿਚ ਯੂ.ਕੇ.ਜੀ. ਜਮਾਤ ਦੀ ਨਵਜੋਤ ਕੌਰ ਨੇ ਪਹਿਲਾ ਸਥਾਨ, ਫਰੌਗ ਰੇਸ ਵਿਚ ਹਰਕੀਰਤ ਕੌਰ ਨੇ ਪਹਿਲਾ ਸਥਾਨ, ਲੌਂਗ ਜੰਪ ਵਿਚ ਅਭਿਜੋਤ ਸਿੰਘ ਨੇ ਪਹਿਲਾ ਸਥਾਨ, ਰਿੰਗ ਗੇਮ ਇੰਦਰਜੀਤ ਸਿੰਘ ਨੇ ਪਹਿਲਾ ਸਥਾਨ, ਸੈਕ ਰੇਸ: ਐਵਲੀਨ ਕੌਰ ਨੇ ਪਹਿਲਾ, ਸਿੰਪਲ ਰੇਸ: ਆਰਵਜੀਤ ਸਿੰਘ ਨੇ ਪਹਿਲਾ ਸਥਾਨ, ਹਰਡਲ ਰੇਸ ਹਰਸੀਰਤ ਕੌਰ ਨੇ ਪਹਿਲਾ ਸਥਾਨ, ਰਿਲੇਅ ਰੇਸ: ਫਰਮਾਨ ਸਿੰਘ ਨੇ ਪਹਿਲਾ ਸਥਾਨ ਅਤੇ ਤਿੰਨ ਟੰਗੀ ਦੌੜ ਵਿਚ ਜਗਮੀਤ ਅਤੇ ਅਵਨੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਤ ਵਿੱਚ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਵਧਾਈ ਦੇ ਨਾਲ ਨਾਲ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ/ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰੁਬੀਨਾ ਧੀਰ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਅੱਗੇ ਤੋਂ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।

