ਕਿਸੇ ਨਾਲ ਕੋਈ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ : ਕੋਕਰੀ ਬੁੱਟਰਾ
ਕੋਟਕਪੂਰਾ, 31 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਿਲਰਾਜ ਸਿੰਘ ਕੋਕਰੀ ਬੁੱਟਰਾ ਨੇ ਥਾਣਾ ਮਹਿਣਾ ਦਾ ਬਤੌਰ ਮੁੱਖ ਮੁਨਸ਼ੀ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਨਾ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਥਾਣਾ ਮਹਿਣਾ ਅੰਦਰ ਆਉਣ ਵਾਲੇ ਵਿਅਕਤੀ ਤੇ ਮੋਹਤਬਰਾਂ ਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ ਅਤੇ ਕਿਸੇ ਵੀ ਗਰੀਬ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ ਬਿਨਾਂ ਝਿਜਕ ਥਾਣਾ ਮਹਿਣਾ ਵਿੱਚ ਆ ਕੇ ਆਪਣੀ ਸ਼ਿਕਾਇਤ ’ਤੇ ਇਤਲਾਹ ਪੁਲਸ ਨੂੰ ਦੇ ਸਕਦਾ ਹੈ। ਦਿਲਰਾਜ ਸਿੰਘ ਕੋਕਰੀ ਬੁੱਟਰਾ ਨੇ ਕਿਹਾ ਕਿ ਐੱਸ.ਐੱਚ.ਓ. ਅਰਸ਼ਪ੍ਰੀਤ ਕੌਰ ਗਰੇਵਾਲ ਦੀ ਅਗਵਾਈ ਹੇਠ ਨਸ਼ਿਆਂ ਤੇ ਹੋਰ ਬੁਰੀਆਂ ਅਲਾਮਤਾਂ ਖਿਲਾਫ ਜੋਰਦਾਰ ਮੁਹਿੰਮ ਵਿੱਢੀ ਜਾਵੇਗੀ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਹਨਾਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਮੁਨਸ਼ੀ ਚਰਨਜੀਤ ਸਿੰਘ ਸਿੰਘ, ਬਲਜਿੰਦਰ ਸਿੰਘ, ਪ੍ਰਗਟ ਸਿੰਘ, ਸੁਖਪ੍ਰੀਤ ਸਿੰਘ, ਥਾਣੇਦਾਰ ਵਰਿੰਦਰ ਕੁਮਾਰ, ਇਕਬਾਲ ਸਿੰਘ, ਨਛੱਤਰ ਸਿੰਘ, ਰਾਜੇਸ਼ ਕੁਮਾਰ ਹੋਲਦਾਰ, ਗੁਰਦੀਪ ਸਿੰਘ, ਦੁਪਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਵੀ ਹਾਜਰ ਸਨ।