
ਲੁਧਿਆਣਾ 2 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਡੇਅਰੀ ਵਿਕਾਸ ਵਿਭਾਗ, ਲੁਧਿਆਣਾ ਵੱਲੋਂ ਦੁੱਧ ਖਪਤਕਾਰਾਂ ਨੂੰ **ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ** ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਦੁੱਧ ਖਪਤਕਾਰ ਜਾਗਰੂਕਤਾਅੱਜ ਮਿਤੀ 01-09-2026 ਨੂੰ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਲੁਧਿਆਣਾ ਜੀ ਦੀ ਅਗਵਾਈ ਹੇਠ ਸਕੂਲ ਆਫ ਐਮਿੰਨੇਂਸ ਬੱਦੋਵਾਲ, ਜ਼ਿਲ੍ਹਾ ਲੁਧਿਆਣਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ (ਸਕੂਲ) ਕੈਂਪ ਲਗਾਇਆ ਗਿਆ। ਜਿਸ ਵਿਚ ਬਚਿਆ ਨੂੰ ਦੁੱਧ ਦੀ ਮਹੱਤਤਾ , ਦੁੱਧ ਅਤੇ ਦੁੱਧ ਪਦਾਰਥਾਂ ਦੀ ਵਰਤੋਂ ਕਰਨਾ ਅਤੇ ਜੰਕ ਫੂਡ/ਕੋਲਡ ਡਰਿੰਕ ਨਾ ਪੀਣ , ਕੈਰੀਅਰ ਗਾਈਡ ਸਬੰਧੀ ਵਿਸੇ ਤੇ ਜਾਣਕਾਰੀ ਦਿੱਤੀ ਗਈ ਅਤੇ ਬਚਿਆ/ਟੀਚਰਾਂ ਵਲੋਂ ਲਿਆਂਦੇ ਗਏ 105 ਦੁੱਧ ਦੇ ਸੈਂਪਲ ਚੈੱਕ ਕੀਤੇ ਗਏ 53 ਸੈਂਪਲ ਮਿਆਰਾਂ ਅਨੁਸਾਰ ਅਤੇ 52 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ। ਕਿਸੇ ਵੀ ਦੁਧ ਸੈਂਪਲ ਵਿਚ ਕੋਈ ਵੀ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ। ਇਸ ਕੈਂਪ ਵਿੱਚ ਡੇਅਰੀ ਵਿਕਾਸ ਇੰਸਪੈਕਟਰ ਸ੍ਰੀਮਤੀ ਅਗਮਪ੍ਰੀਤ ਕੌਰ, ਮਿਸ ਅੰਕਿਤ ਕਪੂਰ , ਮਿਸ ਅਨੁਰਾਗਦੀਪ ਕੌਰ ਨੇ ਆਪਣੇ ਵਿਸ਼ਿਆਂ ਤੇ ਜਾਣਕਾਰੀ ਦਿੱਤੀ ਸ੍ਰੀ ਨਰੇਂਦਰ ਕੁਮਾਰ ( ਅਸਿਸਟੈਂਟ ਪ੍ਰੋਫੈਸਰ GADVASU) ਦੁਆਰਾ ਲੈਕਚਰ ਦਿੱਤਾ ਗਿਆ ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਜੀ ਨੇ ਵਿਭਾਗ ਵੱਲੋਂ ਲਗਾਏ ਗਏ ਕੈਂਪ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲਗਦੇ ਰਹਿਣੇ ਚਾਹੀਦੇ ਹਨ ਤਾਂ ਜੋ ਬਚਿਆ ਵਿਚ ਖਾਣ ਪੀਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਅਤੇ ਕੈਰੀਅਰ ਗਾਈਡ ਸਬੰਧੀ ਜਾਣਕਾਰੀ ਬਹੁਤ ਹੀ ਮਹੱਤਵਪੂਰਨ ਦਿੱਤੀ ਗਈ ਇਸ ਮੌਕੇ ਤੇ ਸਕੂਲ ਦੇ ਇੰਚਾਰਜ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ (milk pio and Barfi ) ਦਿੱਤੀ ਗਈ | ਵਿਭਾਗ ਵੱਲੋਂ ਕਰਵਾਏ ਗਏ ਕੁਇਜ਼ ਮੁਕਾਬਲੇ ਲਈ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ। ਕੈਂਪ ਲਗਾਇਆ ਗਿਆ। ਇਸ ਦੌਰਾਨ ਦੁੱਧ ਦੀ ਗੁਣਵੱਤਾ ਸਬੰਧੀ ਖਪਤਕਾਰਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਦੁੱਧ ਦੀ ਵਰਤੋਂ ਕਰਨ ਅਤੇ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

