ਸੰਗਰੂਰ 25 ਮਈ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼)
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮ ਵੇਦ, ਸੀਤਾ ਰਾਮ ਬਾਲਦ ਕਲਾਂ, ਸੁਰਿੰਦਰਪਾਲ, ਗੁਰਦੀਪ ਸਿੰਘ, ਕ੍ਰਿਸ਼ਨ ਸਿੰਘ ਤੇ ਪ੍ਰਗਟ ਸਿੰਘ ਬਾਲੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਅਤੇ ਨੈਤਿਕਤਾ ਵਿਕਸਤ ਕਰਨ ਦੇ ਇਲਾਵਾ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਸਿਹਤਮੰਦ ਕਦਰਾਂ ਕੀਮਤਾਂ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਤਰਕਸ਼ੀਲ ਭਵਨ, ਬਰਨਾਲਾ ਵਿਖੇ 7 ਤੋਂ 9 ਜੂਨ ਤੱਕ ਤਿੰਨ ਦਿਨਾਂ ਸੂਬਾਈ ਵਿਦਿਆਰਥੀ ਵਿਗਿਆਨਕ ਚੇਤਨਾ ਕੈਂਪ ਲਾਇਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਵੱਖ ਵੱਖ ਸਕੂਲਾਂ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਭਾਗ ਲੈਣਗੇ। ਉਨ੍ਹਾਂ ਕਿਹਾ ਕਿ 9 ਵੀਂ ਤੋਂ 12ਵੀਂ ਜਮਾਤਾਂ ਵਿੱਚ ਪੜ੍ਹਦੇ,ਜਿਹੜੇ ਵਿਦਿਆਰਥੀ ਇਸ ਵਿਦਿਅਕ ਕੈਂਪ ਵਿੱਚ ਭਾਗ ਲੈਣਾ ਚਾਹੁੰਦੇ ਹਨ,ਉਹ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਹਿਮਤੀ ਪੱਤਰ ਲੈ ਕੇ ਨਾਮ ਦਰਜ਼ ਕਰਵਾ ਸਕਦੇ ਹਨ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੈਂਪ ਦਾ ਸਾਰਾ ਖਰਚਾ ਤਰਕਸ਼ੀਲ ਸੁਸਾਇਟੀ ਪੰਜਾਬ ਆਪ ਸਹਿਣ ਕਰੇਗੀ।