ਫ਼ਰੀਦਕੋਟ, 18 ਸਤੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ, ਤਲਵੰਡੀ ਰੋਡ, ਫ਼ਰੀਦਕੋਟ ਵਿਖੇ ਸ.ਓਮਰਾਓ ਸਿੰਘ ਸੁਪੱਤਰ ਕੈਪਟਨ ਡਾ.ਪੂਰਨ ਸਿੰਘ ਦੀ ਯਾਦ ਨੂੰ ਸਮਰਪਿਤ ਦੰਦਾਂ ਦੀਆਂ ਬੀਮਾਰੀਆਂ ਦਾ ਵਿਸ਼ਾਲ ਮੁਫ਼ਤ ਕੈਂਪ 22 ਸਤੰਬਰ, ਦਿਨ ਸੋਮਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲਗਾਇਆ ਜਾਵੇਗਾ। ਇਸ ਕੈਂਪ ਦੌਰਾਨ ਮੁਫ਼ਤ ਨਕਾਰਾ ਦੰਦ ਕੱਢੇ ਜਾਣਗੇ, ਦੰਦਾਂ ਦੀ ਖੋਡਾਂ ਮੁਫ਼ਤ ’ਚ ਭਰੀਆਂ ਜਾਣਗੀਆਂ, ਦੰਦਾਂ ਦੀ ਸਫ਼ਾਈ ਬਿਲਕੁਲ ਮੁਫ਼ਤ ਕੀਤੀ ਜਾਵੇਗੀ। ਬੱਚਿਆਂ ਦੇ ਦੰਦਾਂ ਨਾਲ ਸਬੰਧਿਤ ਹਰ ਬਿਮਾਰੀ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਸਮੇਸ਼ ਡੈਂਟਲ ਕਾਲਜ ਦੇ ਡਾਇਰੈਕਟਰ ਡਾ.ਗੁਰਸੇਵਕ ਸਿੰਘ ਅਤੇ ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕੀ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਦੱਸਿਆ ਕੈਂਪ ਦੀਆਂ ਤਿਆਰੀਆਂ ਜ਼ੋਰਾਂ ਨਾਲ ਆੰਰਭ ਕੀਤੀਆਂ ਜਾ ਚੁੱਕੀਆਂ ਹਨ।
ਫ਼ੋਟੋ:17ਐਫ਼ਡੀਕੇ1: ਸਵਰਗੀ ਸ.ਓਮਰਾਓ ਸਿੰਘ।