
ਫਰੀਦਕੋਟ/ਬਾਜਾਖਾਨਾ, 9 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
‘ਦ ਆਕਸਫੋਥਰਡ ਸਕੂਲ ਆਫਥ ਐਜ਼ੂਕੇਸ਼ਨ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਵਿੱਚ ਹਰ ਧਰਮ ਦੇ ਵਿਸ਼ੇਸ ਦਿਵਸ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ, ਇਸ ਸੰਸਥਾ ਵਿੱਚ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੀ ਖੁਸ਼ੀ ਵਿੱਚ ਵਿਸੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦਾ ਆਰੰਭ ‘ਰਾਮਦਾਸ ਸਰੋਵਰ ਨਾਤੇ’ ”ਸ਼ਬਦ ਨਾਲ ਹੋਇਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕਵੀਸ਼ਰੀ, ਧਾਰਮਿਕ ਕਵਿਤਾਵਾਂ ਗਾ ਕੇ ਮਾਹੌਲ ਨੂੰ ਪੂਰੀ ਤਰ੍ਹਾਂ ਗੁਰਮਤਿ ਕਾਲ ਦਾ ਰੂਪ ਦੇ ਦਿੱਤਾ, ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋ ਗੁਰੂ ਰਾਮਦਾਸ ਜੀ ਦੀ ਜੀਵਨੀ, ਉਹਨਾਂ ਦੀ ਸਿੱਖ ਇਤਿਹਾਸ ਨੂੰ ਦੇਣ ਉੱਤੇ ਵੀ ਭਾਸ਼ਣ ਦਿੱਤੇ ਗਏ। ਗੁਰੂ ਰਾਮਦਾਸ ਜੀ ਦੀ ਬਾਣੀ ਅਤੇ ‘ਸ਼੍ਰੀ ਗੁਰੂ ਗ੍ਰੰਥ ਸਾਹਿਬ’ ਵਿਸ਼ੇ ਉੱਤੇ ਵੀ ਵਿਚਾਰ ਸਾਂਝੇ ਕੀਤੇ ਗਏ। ਵਿਦਿਆਰਥੀਆਂ ਵੱਲੋ ਬੜੀ ਹੀ ਲਗਨ ਨਾਲ ਮੂਲ ਮੰਤਰ ਅਤੇ ਗੁਰੂ ਰਾਮਦਾਸ ਜੀ ਦੇ ਨਾਮ ਦਾ ਸਿਮਰਨ ਕੀਤਾ ਗਿਆ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਵੱਲੋ ਦਰਸਾਏ ਗਏ ਰਸਤੇ ਉੱਤੇ ਚੱਲ ਕੇ ਆਪਣਾ ਜੀਵਨ ਸਫਥਲ ਕਰਨਾ ਚਾਹੀਦਾ ਹੈ ਅਤੇ ਇਸ ਦੀ ਸ਼ੁਰੂਆਤ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀ ਆਗਿਆ ਦਾ ਪਾਲਣ ਕਰਕੇ ਅੱਜ ਤੋਂ ਕਰਨੀ ਚਾਹੀਦੀ ਹੈ। ਇਸ ਸਮੇਂ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈਕਾ), ਹਰਗੁਰਪ੍ਰੀਤ ਸਿੰਘ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ਸ਼ੈਰੀ (ਵਾਈਸ ਚੇਅਰਮੈਨ), ਅਤੇ ਰਮਨਦੀਪ ਸਿੰਘ ਅਤੇ ਸਾਰੇ ਕੁਆਰਡੀਨੇਟਰਜ਼ ਅਤੇ ਸਮੂਹ ਅਧਿਆਪਕ ਸਾਹਿਬਾਨ ਵੀ ਮੌਜ਼ੂਦ ਸਨ।