ਜਿਲ੍ਹੇ ਭਰ ’ਚ ਗਸ਼ਤਾਂ ਅਤੇ ਨਾਕਾਬੰਦੀਆ ਰਾਹੀ ਚੈਕਿੰਗ ਹੋਰ ਤੇਜ਼ : ਐਸਐਸਪੀ

ਕੋਟਕਪੂਰਾ, 25 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਗਰ ਨਿਗਮ ਚੋਣਾਂ-2026 ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਡਾ. ਪ੍ਰਗਿਆ ਜੈਨ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਚੋਣ ਡਿਊਟੀ ਦੇ ਸਬੰਧ ਵਿੱਚ ਜ਼ਿਲ੍ਹੇ ਅੰਦਰ 800 ਦੇ ਕਰੀਬ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਸ਼ੱਕੀ ਗਤੀਵਿਧੀ ’ਤੇ ਨਿਗਰਾਨੀ ਰੱਖਣ ਅਤੇ ਤੁਰਤ ਕਾਰਵਾਈ ਯਕੀਨੀ ਬਣਾਉਣ ਲਈ ਲਗਭਗ 22 ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਜਿਲ੍ਹਾ ਪੁਲਿਸ ਮੁਖੀ, ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 02 ਐਸ.ਪੀ ਰੈਂਕ ਅਤੇ 08 ਡੀ.ਐਸ.ਪੀ ਰੈਂਕ ਦੇ ਅਧਿਕਾਰੀ ਲਗਾਤਾਰ ਤਾਇਨਾਤ ਹਨ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹੇ ਅੰਦਰ 24 ਘੰਟੇ ਨਾਕਾਬੰਦੀਆਂ ਅਤੇ ਗਸ਼ਤ ਪਾਰਟੀਆਂ ਲਗਾਤਾਰ ਡਿਊਟੀ ਨਿਭਾਅ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਸੰਪੰਨ ਕਰਵਾਉਣ ਲਈ ਹੇਠ ਲਿਖੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਜਿਵੇਂ ਕਿ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ/ਪੋਲਿੰਗ ਸਟੇਸ਼ਨਾਂ ਦੇ ਨਜਦੀਕ ਸ਼ੋਰ-ਸ਼ਰਾਬਾ, ਹੁੱਲੜਬਾਜੀ ਨਾ ਕੀਤੀ ਜਾਵੇ, ਕਿਸੇ ਵੀ ਵਿਅਕਤੀ ਵੱਲੋ ਪੋਲਿੰਗ ਬੂਥਾਂ/ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਂਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੇ ਨਹੀ ਕੀਤੀ ਜਾਵੇਗੀ, ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ/ਪੋਲੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਟ ਪੋਸਟਰ ਜਾ ਬੈਨਰ ਨਹੀ ਲਾਏਗਾ, ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ ਜਿਲ੍ਹਾ ਚੋਣ ਅਫਸਰ, ਫਰੀਦਕੋਟ ਜਾਂ ਹਲਕੇ ਦੇ ਰਿਟਰਨਿੰਗ ਅਫਸਰ ਵੱਲੋ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਵਹੀਕਲ ਨਹੀ ਲਿਜਾਏਗਾ। ਅੰਤ ਵਿੱਚ ਡਾ. ਪ੍ਰਗਿਆਂ ਜੈਨ ਐਸ.ਐਸ.ਪੀ. ਫਰੀਦਕੋਟ ਨੇ ਸਮੂਹ ਜਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ, ਕਿਸੇ ਵੀ ਅਫਵਾਹ ਤੇ ਵਿਸ਼ਵਾਸ਼ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾ ਗੈਰ ਕਾਨੂੰਨੀ ਹਰਕਤ ਬਾਰੇ ਤੁਰੰਤ ਨਜਦੀਕੀ ਪੁਲਿਸ ਥਾਣੇ ਜਾਂ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕਰਨ, ਤਾ ਜੋ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸੰਪਨ ਕਰਵਾਇਆ ਜਾ ਸਕੇ।

