ਫ਼ਰੀਦਕੋਟ 16 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਸਾਲਾਂ ਬਾਅਦ ਆਪਣੇ ਕਾਰਜਕਾਲ ਦੌਰਾਨ ਬਾਬਾ ਜੀਵਨ ਸਿੰਘ ਨਗਰ ਫਿਰੋਜ਼ਪੁਰ ਰੋਡ ਦੇ ਰਿਹਾਇਸ਼ੀ ਪਲਾਟਾਂ ਦਾ ਲੱਕੀ ਡਰਾਅ ਮਿਤੀ 16 ਸਤੰਬਰ 2026 ਨੂੰ, ਸਵੇਰੇ 10 ਵਜੇ, ਬੁੱਧਵਾਰ ਤਾਜ ਪੈਲੇਸ, ਕੋਟਕਪੁਰਾ ਰੋਡ ਫ਼ਰੀਦਕੋਟ ਵਿਖੇ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਨੇ ਵੀ ਇਸ ਲੱਕੀ ਡਰਾਅ ਵਿੱਚ ਹਿੱਸਾ ਲੈਣਾ ਹੈ, ਉਹ ਕਿਰਪਾ ਕਰਕੇ ਸਮੇਂ ਸਿਰ ਪਹੁੰਚ ਜਾਣ ਅਤੇ ਇਸ ਪ੍ਰੋਗਰਾਮ ਦਾ ਹਿੱਸਾ ਬਣਨ।ਉਨ੍ਹਾਂ ਕਿਹਾ ਕਿ ਇਹ ਲੱਕੀ ਡਰਾਅ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੱਢਿਆ ਜਾ ਰਿਹਾ ਹੈ। ਇਸ ਵਿੱਚ ਫ਼ਰੀਦਕੋਟ ਪ੍ਰਸ਼ਾਸਨ ਦੇ ਬਹੁਤ ਸਾਰੇ ਅਧਿਕਾਰੀ ਸ਼ਾਮਲ ਹੋਣਗੇ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵੀ ਇਸ ਮੌਕੇ ’ਤੇ ਪਹੁੰਚ ਰਹੇ ਹਨ। ਉਨ੍ਹਾਂ ਸਾਰਿਆਂ ਨੂੰ ਇਸ ਪ੍ਰੋਗਰਾਮ ਵਿੱਚ ਹਾਜ਼ਰ ਹੋਣ ਲਈ ਬੇਨਤੀ ਕੀਤੀ।

