ਕੋਟਕਪੂਰਾ, 23 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ, ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵਲੋਂ ਮੀਡੀਏਸ਼ਨ ਫਾਰ ਦੀ ਨੇਸ਼ਨ ਕੰਪੇਨ ਦੀ ਸ਼ੁਰੂਆਤ ਕੀਤੀ ਗਈ, ਜੋ ਕਿ ਮਿਤੀ 30 ਸਤੰਬਰ 2025 ਤੱਕ ਚੱਲੇਗੀ। ਇਹ ਜਾਣਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੀਰਇੰਦਰ ਅਗਰਵਾਲ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਿਸ ਵਿੱਚ ਦੋਹਾਂ ਧਿਰਾਂ ਨੂੰ ਮੀਡੀਏਸ਼ਨ ਸੈਂਟਰ ਫਰੀਦਕੋਟ ਵਿਖੇ ਬੁਲਾ ਕੇ ਆਹਣੋ-ਸਾਹਮਣੇ ਬਿਠਾ ਕੇ ਸਮਝਾਇਆ ਜਾਂਦਾ ਹੈ ਅਤੇ ਉਨ੍ਹਾਂ ਵਿਚਕਾਰ ਚੱਲ ਰਹੇ ਝਗੜੇ ਨੂੰ ਆਪਸੀ ਰਜ਼ਾਮੰਦੀ ਨਾਲ਼ ਖਤਮ ਕੀਤਾ ਜਾਂਦਾ ਹੈ। ਇਸ ਤਰ੍ਹਾਂ ਨਾਲ਼ ਲੋਕਾਂ ਦੇ ਮਤ-ਭੇਦ ਹਮੇਸ਼ਾਂ ਲਈ ਖਤਮ ਹੋ ਜਾਂਦੇ ਹਨ ਅਤੇ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦਾ ਬਚਾਅ ਹੋ ਜਾਂਦਾ ਹੈ ਅਤੇ ਉਨ੍ਹਾਂ ਦੀ ਆਪਸੀ ਭਾਈਚਾਰਕ ਸਾਂਝ ਬਰਕਰਾਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨਾਲ ਸੰਪਰਕ ਕੀਤਾ ਜਾ ਸਕਦਾ ਹੈ।