ਕੋਟਕਪੂਰਾ, 21 ਫ਼ਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਿੰਡ ਕੋਠੇ ਨਾਨਕਸਰ ਵਾਸੀਆਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਣ ’ਤੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਵੱਲੋਂ ਕੁਲਤਾਰ ਸਿੰਘ ਸੰਧਵਾਂ, ਸਪੀਕਰ ਪੰਜਾਬ ਵਿਧਾਨ ਸਭਾ ਦਾ ਦਿਲੋਂ ਧੰਨਵਾਦ ਕੀਤਾ ਗਿਆ। ਪਿੰਡ ਦੀ ਵੱਖਰੀ ਸਹਿਕਾਰੀ ਸਭਾ ਮਨਜ਼ੂਰ ਹੋਣ ਨਾਲ ਕਿਸਾਨਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਖੇਤੀਬਾੜੀ ਨਾਲ ਸਬੰਧਤ ਕਾਰਜ ਹੋਰ ਆਸਾਨ ਬਣਨਗੇ। ਮਨਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਵੱਖਰੀ ਸਹਿਕਾਰੀ ਸਭਾ ਬਣਨ ਨਾਲ ਕਿਸਾਨਾਂ ਨੂੰ ਕਰਜ਼ੇ, ਖਾਦ-ਬੀਜ ਅਤੇ ਹੋਰ ਸਹੂਲਤਾਂ ਸਥਾਨਕ ਪੱਧਰ ‘ਤੇ ਹੀ ਉਪਲਬਧ ਹੋਣਗੀਆਂ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਖਰਚ ਦੋਵਾਂ ਬਚਣਗੇ। ਪਿੰਡ ਵਾਸੀਆਂ ਨੇ ਆਸ ਪ੍ਰਗਟਾਈ ਕਿ ਆਗਾਮੀ ਸਮੇਂ ਵਿੱਚ ਵੀ ਇਲਾਕੇ ਦੇ ਵਿਕਾਸ ਲਈ ਇਸੇ ਤਰ੍ਹਾਂ ਦੇ ਲੋਕ-ਹਿਤੈਸ਼ੀ ਫੈਸਲੇ ਲਏ ਜਾਂਦੇ ਰਹਿਣਗੇ। ਇਸ ਮੌਕੇ ਹੋਰਨਾ ਤੋਂ ਇਲਾਵਾ ਸਰਪੰਚ ਨਾਨਕਸਰ ਸੁਖਮੰਦਰ ਸਿੰਘ ਚਾਹਲ, ਅਜਾਇਬ ਸਿੰਘ (ਚੇਅਰਮੈਨ), ਰਾਜਪ੍ਰੀਤ ਸਿੰਘ, ਜਸਦੀਪ ਸਿੰਘ, ਅੰਗਰੇਜ਼ ਸਿੰਘ, ਪਰਕਾਸ਼ ਸਿੰਘ, ਸ਼ਮਸ਼ੇਰ ਸਿੰਘ ਨਾਨਕਸਰ, ਗੁਰਚਰਨ ਸਿੰਘ, ਅੰਗਰੇਜ਼ ਸਿੰਘ, ਜਸਪ੍ਰੀਤ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ, ਡਿਪਟੀ ਸਿੰਘ, ਬਲਦੇਵ ਸਿੰਘ, ਗੁਰਦੇਵ ਸਿੰਘ (ਨੰਬਰਦਾਰ), ਲਾਭ ਸਿੰਘ, ਗੁਰਸੇਵਕ ਸਿੰਘ (ਕੈਨੇਡਾ), ਸੂਬਾ ਸਿੰਘ, ਗੁਰਮੁੱਖ ਸਿੰਘ ਅਤੇ ਗੁਰਤੇਜ ਸਿੰਘ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ।

