ਨਸ਼ੇ ਦੀ ਤਸਕਰੀ ’ਚ ਸ਼ਾਮਲ 2 ਨਸ਼ਾ ਤਸਕਰਾਂ ਨੂੰ 1850 ਨਸ਼ੀਲੀਆਂ ਗੋਲੀਆਂ ਸਮੇਤ ਦਬੋਚਿਆ
ਕੋਟਕਪੂਰਾ, 23 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆਂ ਥਾਣਾ ਜੈਤੋ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾ ਪਾਸੋ 1850 ਨਸ਼ੀਲੀਆ ਗੋਲੀਆਂ ਬਰਾਮਦ ਕੀਤੀਆ ਹਨ। ਇਹ ਜਾਣਕਾਰੀ ਮਨੋਜ ਕੁਮਾਰ ਡੀ.ਐਸ.ਪੀ. (ਸਬ-ਡਵੀਜਨ) ਜੈਤੋ ਵੱਲੋਂ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਜਗਦੀਸ਼ ਸਿੰਘ ਉਰਫ ਰਵੀ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਮਹਿਮਾ ਸਰਕਾਰੀ ਨੇੜੇ ਗੁਰਦੁਆਰਾ ਸਾਹਿਬ ਜਿਲਾ ਬਠਿੰਡਾ ਅਤੇ ਮੰਗਲਦੀਪ ਸਿੰਘ ਉਰਫ ਮੰਗਾ ਪੁੱਤਰ ਬਿੰਦਰ ਸਿੰਘ ਵਾਸੀ ਕੋਟਲੀ ਅਬਲੂ ਜਿਲਾ ਸ੍ਰੀ ਮੁਕਤਸਰ ਸਾਹਿਬ ਵਜੋ ਹੋਈ ਹੈ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਚੌਰਸਤਾ ਰਾਮਗੜ (ਭਗਤੂਆਣਾ) ਮੋਜੂਦ ਸੀ ਤਾਂ ਭਗਤੂਆਣਾ ਵੱਲੋ ਮੋਟਰਸਾਈਕਲ ਸਵਾਰ 2 ਨੌਜਵਾਨਾ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕੀਤਾ ਗਿਆ। ਜਿਹਨਾ ਦੀ ਤਲਾਸ਼ੀ ਕਰਨ ਲਈ ਥਾਣੇਦਾਰ ਸਿਕੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕਾ ਪਰ ਪੁੱਜੇ, ਜਿਹਨਾ ਵੱਲੋਂ ਤਲਾਸ਼ੀ ਕਰਨ ’ਤੇ 1850 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸਬੰਧੀ ਥਾਣਾ ਜੈਤੋ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 22(ਸੀ)/61/85 ਤਹਿਤ ਮੁਕੱਦਮਾ ਨੰਬਰ 81 ਮਿਤੀ 19.06.2025 ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋ ਇਲਾਵਾ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ। ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ‘ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੇ ਖਤਮ ਕੀਤਾ ਜਾ ਸਕੇ।