ਡਾ. ਬਲਜੀਤ ਕੌਰ, ਵਿਧਾਇਕ ਸੇਖੋਂ, ਬਲਤੇਜ ਸਿੰਘ ਪੰਨੂ, ਵਿਧਾਇਕ ਅਮੋਲਕ ਸਿੰਘ ਨੇ ਸਮੇਤ ਵੱਖ-ਵੱਖ ਆਗੂਆਂ ਨੇ ਕੀਤੀ ਸ਼ਿਰਕਤ

ਫ਼ਰੀਦਕੋਟ/ਸਾਦਿਕ, 25 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੀਤੂ ਕਪੂਰ ਸਿੰਗਲਾ ਨੇ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਬਲਤੇਜ ਸਿੰਘ ਪੰਨੂ ਪੰਜਾਬ ਮੀਡੀਆ ਇੰਚਾਰਜ ਤੇ ਵਿਧਾਇਕ ਜੈਤੋ ਅਮੋਲਕ ਸਿੰਘ ਅਤੇ ਇਲਾਕੇ ਦੇ ਸਮੂਹ ਮੋਹਤਬਰ ਅਤੇ ਭਾਰੀ ਮਾਤਰਾ ਵਿੱਚ ਪਹੁੰਚੇ ਪ੍ਰਸੰਸ਼ਕਾ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਸਾਦਿਕ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਸੁਖਵੀਰ ਸਿੰਘ ਸੁੱਖੀ ਓ.ਐਸ.ਡੀ. ਮੁੱਖ ਮੰਤਰੀ ਪੰਜਾਬ ਤੇ ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਨਵ ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਇਸ ਖੁਸ਼ੀ ਦੇ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਅਣਗਿਣਤ ਫੈਸਲੇ ਲੈ ਕੇ ਪੰਜਾਬ ਸਰਕਾਰ ਨੇ ਕੰਮ ਕੀਤੇ ਹਨ ਅਤੇ ਅੱਗੇ ਵੀ ਜਾਰੀ ਹਨ। ਬਲਤੇਜ ਸਿੰਘ ਪੰਨੂ ਸਟੇਟ ਸਕੱਤਰ ਪੰਜਾਬ ਅਤੇ ਪੰਜਾਬ ਮੀਡੀਆ ਇੰਚਾਰਜ ਆਪ ਨੇ ਵੀ ਨੀਤੂ ਕਪੂਰ ਸਿੰਗਲਾ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਮਾਨਦਾਰ, ਮਿਹਨਤੀ ਅਤੇ ਵਫਾਦਾਰ ਵਲੰਟੀਅਰਾਂ ਨੂੰ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਰੋਜ਼ਗਾਰ, ਸਿੱਖਿਆ, ਸਿਹਤ, ਬਿਜਲੀ ਆਦਿ ਨੂੰ ਆਪਣੀ ਮੁੱਖ ਤਰਜੀਹ ਬਣਾ ਕੇ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰਦਿਆਂ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕੀਤਾ ਹੈ।
ਨੀਤੂ ਕਪੂਰ ਸਿੰਗਲਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਵਫ਼ਾਦਾਰੀ ਅਤੇ ਮਿਹਨਤ ਦਾ ਮੁੱਲ ਪਾਇਆ ਹੈ। ਉਨ੍ਹਾਂ ਮੁੱਖ ਮੰਤਰੀ ਸ.ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਪੂਰੀ ਮਿਹਨਤ ਨਾਲ ਮਾਰਕੀਟ ਕਮੇਟੀ ਦੇ ਕੰਮਾਂ ਨੂੰ ਪੂਰਾ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਦਾਣਾ ਮੰਡੀਆਂ ਵਿਚ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਦਿਨ-ਰਾਤ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵੀਰਪਾਲ ਕੌਰ, ਚੇਅਰਮੈਨ ਪਲਾਨਿੰਗ ਬੋਰਡ ਸ.ਗੁਰਤੇਜ ਸਿੰਘ ਖੋਸਾ, ਚੇਅਰਮੈਨ ਨਗਰ ਸੁਧਾਰ ਟਰੱਸਟ ਸ.ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਅਮਨਦੀਪ ਸਿੰਘ ਬਾਬਾ, ਐਡਵੋਕੇਟ ਬੀਰਇੰਦਰ ਸਿੰਘ, ਚੇਅਰਮੈਨ ਸ. ਧਰਮਜੀਤ ਸਿੰਘ ਰਾਮੇਆਣਾ, ਸ੍ਰੀ ਸੁਖਜੀਤ ਸਿੰਘ ਢਿੱਲਵਾਂ ਵਾਈਸ ਚੇਅਰਮੈਨ ਪੇਡਾ, ਸ੍ਰੀ ਰਜਿੰਦਰ ਸਿੰਘ ਰਿੰਕੂ, ਸੁਖਵੰਤ ਪੱਕਾ, ਗੁਰਸੇਵਕ ਸਿੰਘ, ਲਾਡੀ ਢੁੱਡੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

