ਸਾਦਿਕ/ਫ਼ਰੀਦਕੋਟ, 23 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਰਕੀਟ ਕਮੇਟੀ ਸਾਦਿਕ ਦੇ ਚੇਅਰਪਰਸਨ ਵਜੋਂ ਨਿਯੁਕਤ ਹੋਏ ਨੀਤੂ ਕਪੂਰ ਸਿੰਗਲਾ (ਸਟੇਟ TV ਪੈਨਲਿਸਟ/ਆਪ ਬੁਲਾਰਾ, ਆਮ ਆਦਮੀ ਪਾਰਟੀ, ਪੰਜਾਬ ਅਤੇ ਮਾਲਵਾ ਸੈਂਟਰਲ ਜ਼ੋਨ ਇੰਚਾਰਜ VSS) 24 ਸਤੰਬਰ 2026, ਦਿਨ ਵੀਰਵਾਰ ਨੂੰ ਆਪਣਾ ਅਹੁਦਾ ਸੰਭਾਲਣ ਜਾ ਰਹੇ ਹਨ। ਇਸ ਤਾਜਪੋਸ਼ੀ/ਅਹੁਦਾ ਸੰਭਾਲ ਸਮਾਰੋਹ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਸਮਾਗਮ ਦਾਣਾ ਮੰਡੀ, ਦਫ਼ਤਰ ਮਾਰਕੀਟ ਕਮੇਟੀ, ਸਾਦਿਕ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਸਮਾਰੋਹ ਦੀ ਸ਼ੁਰੂਆਤ ਸਵੇਰੇ 10:00 ਵਜੇ ਚਾਹ-ਨਾਸ਼ਤੇ ਨਾਲ ਹੋਵੇਗੀ, ਜਿਸ ਤੋਂ ਬਾਅਦ 10:30 ਵਜੇ ਤੋਂ 12:00 ਵਜੇ ਤੱਕ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਪਾਠ ਦੇ ਭੋਗ ਤੋਂ ਬਾਅਦ ਨੀਤੂ ਕਪੂਰ ਸਿੰਗਲਾ ਵੱਲੋਂ ਰਸਮੀ ਤੌਰ ‘ਤੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ ਜਾਵੇਗਾ। ਇਸ ਸਮਾਗਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਤੇ ਵਿਧਾਇਕ ਕੋਟਕਪੂਰਾ ਹਲਕਾ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ (ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ) ਡਾ. ਬਲਜੀਤ ਕੌਰ, ਓ.ਐਸ.ਡੀ. (ਮੁੱਖ ਮੰਤਰੀ ਪੰਜਾਬ) ਸ. ਸੁਖਵੀਰ ਸਿੰਘ ਸੁੱਖੀ ਅਤੇ ਸਟੇਟ ਸਕੱਤਰ ਪੰਜਾਬ ਤੇ ਪੰਜਾਬ ਮੀਡੀਆ ਇੰਚਾਰਜ (ਆਪ) ਸ. ਬਲਤੇਜ ਸਿੰਘ ਪੰਨੂ ਉਚੇਚੇ ਤੌਰ ‘ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਰਾਜ ਲਾਲੀ ਗਿੱਲ ਚੇਅਰਪਰਸਨ ਵੂਮੈਨ ਕਮਿਸ਼ਨ, ਪੰਜਾਬ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਫ਼ਰੀਦਕੋਟ) ਅਤੇ ਗੁਰਤੇਜ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲੈਨਿੰਗ ਬੋਰਡ, ਫ਼ਰੀਦਕੋਟ) ਵੀ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰੀ ਭਰਨਗੇ। ਇਸ ਮੌਕੇ ਸਮੂਹ ਇਲਾਕਾ ਨਿਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸਮਾਰੋਹ ਵਿੱਚ ਪਹੁੰਚ ਕੇ ਆਪਣਾ ਆਸ਼ੀਰਵਾਦ ਦੇਣ ਲਈ ਨਿੱਘਾ ਸੱਦਾ ਦਿੱਤਾ ਗਿਆ ਹੈ।

