ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ, ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
ਕੋਟਕਪੂਰਾ, 17 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਭਾਰਤੀ ਜਨਤਾ ਪਾਰਟੀ ਫਰੀਦਕੋਟ ਦੇ ਜ਼ਿਲ੍ਹਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਇਸ ਘਟਨਾ ਨੂੰ ਬੇਹੋਂਦ ਮੰਦਭਾਗੀ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਆਵਾਜ਼ ਉਠਾ ਰਿਹਾ ਸੀ ਅਤੇ ਨਸ਼ਿਆਂ ਕਾਰਨ ਆਪਣੀਆਂ ਜਾਨਾਂ ਗੁਆ ਰਹੇ ਨੌਜਵਾਨਾਂ ਨੂੰ ਬਚਾਉਣ ਲਈ ਸਰਕਾਰਾਂ ਦਾ ਧਿਆਨ ਇਸ ਗੰਭੀਰ ਸਮੱਸਿਆ ਵੱਲ ਖਿੱਚ ਰਿਹਾ ਸੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਕਾਰਨ ਕਈ ਮਾਵਾਂ ਦੇ ਪੁੱਤ ਆਪਣੀਆਂ ਜਾਨਾਂ ਗੁਆ ਰਹੇ ਹਨ, ਜਿਸ ਕਾਰਨ ਸਮਾਜ ਅਤੇ ਸਰਕਾਰਾਂ ਨੂੰ ਇਸ ਮਾਮਲੇ ਪ੍ਰਤੀ ਗੰਭੀਰ ਹੋਣ ਦੀ ਲੋੜ ਹੈ। ਮਨਵੀਰ ਰੰਗਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਦਾ ਇਸ ਤਰ੍ਹਾਂ ਕਤਲ ਹੋਣਾ ਸਮਾਜ ਲਈ ਚਿੰਤਾਜਨਕ ਹੈ। ਉਨ੍ਹਾਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣੇ

