ਅੰਮ੍ਰਿਤਸਰ 24 ਦਸੰਬਰ (ਵਰਲਡ ਪੰਜਾਬੀ ਟਾਈਮਜ਼ )
ਜਿਲ੍ਹਾ ਅੰਮ੍ਰਿਤਸਰ ਦੇ ਪ੍ਰਸਿੱਧ ਖੇਡ ਪ੍ਰੋਮੋਟਰ ਅਤੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਨੇ ਕਿਹਾ ਮਾਝੇ ਦੇ ਜਰਨੈਲ ਕੈਬਿਨਟ ਮੰਤਰੀ ਪੰਜਾਬ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਲ ਵਿਖੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਇਕ ਨਿਵੇਕਲੀ ਪਹਿਲ ਕਦਮੀ ਕਰਦੇਯੂਨੀਵਰਸਿਟੀ ਦੇ ਹਾਲ ਵਿਖੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅੰਮ੍ਰਿਤਸਰ ਜਿਲ੍ਹੇ ਦੇ 100 ਕਿਸਾਨਾਂ ਨੂੰ “ਕਿਸਾਨ ਹੀਰੋ” ਸਨਮਾਨ ਪੱਤਰ ਤੇ 1000 ਰੁਪਏ ਇਨਾਮੀ ਰਾਸ਼ੀ ਦੇ ਕੇ ਸਨਮਾਨਤ ਕੀਤਾ ਗਿਆ। ਪ੍ਰਧਾਨ ਮੱਟੂ ਨੇ ਅੱਗੇ ਕਿਹਾ ਕੇ ਜਿਲ੍ਹਾ ਪ੍ਰਸਾਸ਼ਨ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਅੱਗੇ ਤੋਂ ਹੋਰ ਕਿਸਾਨ ਵੀ ਇਸ ਤੋਂ ਪ੍ਰੇਰਨਾ ਲੈ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ।