ਗੁਰਦਾਸਪੁਰ 1 ਸਤੰਬਰ (ਬਲਬੀਰ ਸਿੰਘ ਬੱਬੀ/ਵਰਲਡ ਪੰਜਾਬੀ ਟਾਈਮਜ਼)
ਇਸ ਵੇਲੇ ਸਾਡੇ ਪੰਜਾਬ ਦੇ ਵਿੱਚ ਪਿਛਲੇ ਪੰਜ ਛੇ ਦਿਨ ਤੋਂ ਭਾਰੀ ਮੀਂਹ ਤੇ ਹਿਮਾਚਲ ਤੋਂ ਆਏ ਮੀਂਹ ਦੇ ਪਾਣੀ ਕਾਰਨ ਹੜ੍ਹ ਆਏ ਹੋਏ ਹਨ ਸਾਡੇ ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਡੇਰਾ ਬਾਬਾ ਨਾਨਕ ਤੇ ਹੋਰ ਇਲਾਕਿਆਂ ਦੇ ਵਿੱਚ ਹੜ੍ਹਾਂ ਨੇ ਜਨ ਜੀਵਨ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਤੇ ਲੋਕ ਆਪਣਿਆਂ ਦੇ ਬਚਾਅ ਲਈ ਦਿਨ ਰਾਤ ਇੱਕ ਕਰ ਰਹੇ ਹਨ।
ਇਸੇ ਤਰ੍ਹਾਂ ਹੀ ਹੜਾਂ ਵਾਲਾ ਮਾਹੌਲ ਸਾਡੇ ਗਵਾਂਢੀ ਦੇਸ਼ ਪਾਕਿਸਤਾਨ ਵਿਚਲੇ ਪੰਜਾਬ ਵਿੱਚ ਵੀ ਹੈ ਸਾਡੇ ਡੇਰਾ ਬਾਬਾ ਨਾਨਕ ਬਾਰਡਰ ਤੋਂ ਕੁਝ ਦੂਰੀ ਉੱਤੇ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਵਿੱਚ ਬਹੁਤ ਜਿਆਦਾ ਪਾਣੀ ਭਰ ਗਿਆ ਸੀ ਤੇ ਸਮੁੱਚਾ ਗੁਰੂ ਘਰ ਪਾਣੀ ਵਿੱਚ ਡੁੱਬ ਚੁੱਕਾ ਸੀ ਇਸ ਦੀਆਂ ਤਸਵੀਰਾਂ ਵਾਇਰਲ ਹੋਈਆਂ ਤਾਂ ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਨਵਾਜ਼ ਮਰੀਅਮ ਨੇ ਆਪਣੇ ਮੰਤਰੀ ਮੰਡਲ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਉਨਾਂ ਨੇ ਸਖਤ ਹਦਾਇਤਾਂ ਦਿੱਤੀਆਂ ਕਿ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵਿੱਚੋਂ ਪਾਣੀ ਬਾਹਰ ਕੱਢਿਆ ਜਾਵੇ ਉਸ ਦੀ ਸਾਫ਼ ਸਫਾਈ ਕੀਤੀ ਜਾਵੇ ਮੁੱਖ ਮੰਤਰੀ ਦੇ ਯਤਨਾ ਸਦਕਾ ਉਧਰਲੇ ਪੰਜਾਬ ਦੇ ਮੰਤਰੀ ਮੰਡਲ ਨੇ ਅੱਗੇ ਹੋ ਕੇ ਯਤਨ ਕੀਤਾ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਵਿੱਚੋਂ ਜਿੱਥੇ ਪਾਣੀ ਬਾਹਰ ਕੱਢਿਆ ਉੱਥੇ ਹੀ ਜੰਮੀ ਹੋਈ ਮਿੱਟੀ ਆਦਿ ਦੀ ਸਫ਼ਾਈ ਵੱਡੇ ਪੱਧਰ ਉੱਪਰ ਸਰਕਾਰੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਸਾਫ਼ ਸਫ਼ਾਈ ਤੋਂ ਬਾਅਦ ਜਲਦੀ ਹੀ ਸੰਗਤ ਲਈ ਗੁਰਦੁਆਰਾ ਸਾਹਿਬ ਖੋਲ ਦਿੱਤਾ ਜਾਵੇਗਾ।