ਕੋਟਕਪੂਰਾ, 10 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਥਾਨਕ ਫਰੀਦਕੋਟ ਸੜਕ ’ਤੇ ਸਥਿੱਤ ਪਾਰਟੀ ਦਫਤਰ ਵਿਖੇ ਪਾਰਟੀ ਦੇ ਵੱਖ-ਵੱਖ ਮੇਨ ਅਤੇ ਵਿੰਗਾਂ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੰਧਵਾਂ ਨੇ ਕਿਹਾ ਕਿ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਬਲਾਕ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਸੁਣ ਕੇ ਹੱਲ ਕਰਵਾਉਣ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਫ਼ੈਸਲੇ ਅਤੇ ਵਿਕਾਸੀ ਕਾਰਜਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਲਈ ਪਾਰਟੀ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਆਉਣ ਵਾਲੀਆਂ ਸਰਕਾਰੀ ਮੁਹਿੰਮਾਂ ਅਤੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਵੀ ਸਾਰੇ ਅਹੁਦੇਦਾਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਹਾਜ਼ਰ ਬਲਾਕ ਪ੍ਰਧਾਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ। ਸੰਜੀਵ ਕੁਮਾਰ ਕਾਲੜਾ, ਸਿਮਰਨਜੀਤ ਸਿੰਘ ਕੌਂਸਲਰ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਚਮਕੌਰ ਸਿੰਘ ਬਰਾੜ ਸਰਪੰਚ ਹਰੀਏਵਾਲਾ, ਮੇਹਰ ਸਿੰਘ ਚੰਨੀ, ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ, ਬਲਾਕ ਪ੍ਰਧਾਨ ਹਾਜ਼ਰ ਸਨ।

