ਸੰਗਤ ਮੰਡੀ 18 ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਬੀਤੇ 15 ਅਕਤੂਬਰ ਨੂੰ ਹੋਈਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਵਾਲੇ ਅੱਜ ਪਿੰਡ ਘੁੱਦਾ ਦੇ ਸਰਪੰਚ ਹਰਪਾਲ ਸਿੰਘ ਪਾਲੀ ਵੱਲੋਂ ਆਪਣੇ ਮੈਂਬਰਾਂ ਦੇ ਨਾਲ ਪਿੰਡ ਵਿੱਚ ਜਾ ਕੇ ਵੋਟਰਾਂ ਦਾ ਧੰਨਵਾਦ ਕਰਨ ਲਈ ਧੰਨਵਾਦੀ ਦੌਰਾ ਕੀਤਾ ਗਿਆ ਇਸ ਮੌਕੇ ਸਰਪੰਚ ਹਰਪਾਲ ਸਿੰਘ ਪਾਲੀ ਨੇ ਕਿਹਾ ਹੈ ਕਿ ਜੋ ਪਿੰਡ ਵਾਸੀਆਂ ਨੇ ਉਮੀਦਾਂ ਨਾਲ ਉਹਨਾਂ ਨੂੰ ਜਿਤਾ ਕੇ ਸਰਪੰਚ ਦੇ ਯੋਗ ਬਣਾਇਆ ਹੈ ਉਹ ਉਨ੍ਹਾਂ ਦੀਆਂ ਉਮੀਦਾਂ ਤੇ ਖਰਾ ਉਤਰਨਗੇ ਅਤੇ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ ਇਸ ਮੌਕੇ ਧੰਨਵਾਦੀ ਦੌਰੇ ਵਿੱਚ ਉਨ੍ਹਾਂ ਦੇ ਨਾਲ ਪੰਚ ਰੁਪਿੰਦਰ ਕੌਰ, ਗੁਰਮੇਲ ਸਿੰਘ ,ਗਿੰਦਰ ਸਿੰਘ ,ਸਤਵੀਰ ਸਿੰਘ, ਜਗਤਾਰ ਸਿੰਘ, ਬੂਟਾ ਸਿੰਘ, ਸਿਮਰਜੀਤ ਕੌਰ ,ਤੇਜਾ ਸਿੰਘ, ਬਲਜਿੰਦਰ ਸਿੰਘ ਅਤੇ ਪਰਮਜੀਤ ਕੌਰ ਅਤੇ ਪਿੰਡ ਵਾਸੀ ਹਾਜ਼ਰ ਸਨ