ਮੋਦੀ ਦਾ ਪੁਤਲਾ ਫੂਕ ਕੇ ਜਤਾਇਆ ਰੋਸ, ਜੰਮਕੇ ਕੀਤੀ ਨਾਅਰੇਬਾਜ਼ੀ
ਸਾਦਿਕ, 14 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੇ ਅੱਜ 17ਵੇਂ ਦਿਨ ਦੌਰਾਨ ਵਿਘੜ ਰਹੀ ਸਿਹਤ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵੱਧਦੀ ਨਜਰ ਆ ਰਹੀ ਹੈ ਹੁਣ ਲੋਕ ਆਪੋ-ਆਪਣੇ ਪਿੰਡਾਂ ਵਿੱਚ ਵੀ ਭੁੱਖ ਹੜਤਾਲ ’ਤੇ ਬੈਠਣ ਲਈ ਮਜਬੂਰ ਹੋ ਗਏ ਹਨ। ਇਸੇ ਤਹਿਤ ਹੀ ਸਾਦਿਕ ਨੇੜੇ ਪਿੰਡ ਡੋਡ ਵਿੱਚ ਪਿੰਡ ਵਾਸੀਆਂ ਵੱਲੋਂ ਇਕ ਦਿਨ ਦੀ ਭੁੱਖ ਹੜਤਾਲ ਕੀਤੀ ਗਈ ਅਤੇ ਕੇਂਦਰ ਅਤੇ ਹਰਿਆਣਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਮੋਦੀ ਦਾ ਪੁਤਲਾ ਫੂਕ ਕੇ ਜਤਾਇਆ ਰੋਸ, ਜੰਮ ਕੇ ਕੀਤੀ ਨਾਅਰੇਬਾਜ਼ੀ। ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲਾ ਪੂਰੀ ਦੁਨੀਆਂ ਦੇ ਕਿਸਾਨਾਂ ਦੇ ਨੇਤਾ ਹਨ, ਜੋ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਹਨ ਅਤੇ 18 ਦਿਨ ਹੋ ਗਏ ਉਹਨਾਂ ਵਲੋਂ ਕੁਝ ਵੀ ਖਾਧਾ ਨਹੀਂ ਗਿਆ। ਉਹਨਾਂ ਦਾ ਸਾਥ ਦੇਣ ਲਈ ਅਤੇ ਸਰਕਾਰ ਨੂੰ ਇਹ ਦੱਸਣ ਲਈ ਕਿ ਜਗਜੀਤ ਸਿੰਘ ਡੱਲੇਵਾਲਾ ਨਾਲ ਪੂਰੀ ਦੁਨੀਆਂ ਦੇ ਲੋਕ ਖੜ ਗਏ ਹਨ। ਉਹਨਾਂ ਕਿਹਾ ਕਿ ਉਨ੍ਹਾਂ ਦੀ ਸਿਹਤ ਵੀ ਕਮਜ਼ੋਰ ਹੋ ਰਹੀ ਹੈ। ਇਸੇ ਤਹਿਤ ਅੱਜ ਭੁੱਖ ਹੜਤਾਲ ’ਤੇ ਪਿੰਡ ਵਾਸੀ ਬੈਠੇ ਹਨ ਪਰ ਜੇਕਰ ਧਰਨੇ ਤੋਂ ਹੁਕਮ ਹੋਇਆ ਤਾਂ ਉਹ ਇਸ ਹੜਤਾਲ ਨੂੰ ਅੱਗੇ ਵੀ ਵਧਾ ਸਕਦੇ ਹਾਂ। ਉਹਨਾਂ ਆਖਿਆ ਕਿ ਕਿਸੇ ਵੀ ਕੀਮਤ ’ਤੇ ਜਗਜੀਤ ਸਿੰਘ ਡੱਲੇਵਾਲਾ ਦੀ ਸੋਚ ਨੂੰ ਦਬਾਇਆ ਨਹੀਂ ਜਾ ਸਕਦਾ।
