ਕੋਟਕਪੂਰਾ, 17 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਰੋੜੀਕਪੂਰਾ ਵਿਖੇ ਹੀਰਾ ਸਿੰਘ ਜਵੰਦਾ ਦੇ ਘਰ ਵਿੱਚ ਰੱਖੇ ਗਏ ਪ੍ਰੋਗਰਾਮ ਵਿੱਚ ਜਸਪਾਲ ਸਿੰਘ ਪੰਜਗਰਾਈਂ ਦੀ ਅਗਵਾਈ ਹੇਠ ਬਹੁਤ ਸਾਰੇ ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਸਮੇਂ ਵਿਸ਼ੇਸ਼ ਤੌਰ ’ਤੇ ਜਿਲਾ ਪ੍ਰਧਾਨ ਗੌਰਵ ਕੱਕੜ ਹਾਜ਼ਰ ਹੋਏ। ਇਸ ਸਮੇਂ ਜਸਪਾਲ ਸਿੰਘ ਪੰਜਗਰਾਈਂ ਅਤੇ ਗੌਰਵ ਕੱਕੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਆਏ ਹੋਏ ਨੌਜਵਾਨਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ ਅਤੇ ਭਾਰਤੀ ਜਨਤਾ ਪਾਰਟੀ ਦੀ ਲਈ ਨੌਜਵਾਨ ਰੀੜ ਦੀ ਹੱਡੀ ਦਾ ਕੰਮ ਕਰਦੇ ਹਨ ਇਸ ਸਮੇਂ ਉਹਨਾਂ ਨੇ ਭਾਰਤੀ ਜਨਤਾ ਪਾਰਟੀ ਦੇ ਪਿਛਲੇ 11 ਸਾਲ ਦੌਰਾਨ ਕੀਤੇ ਕੰਮਾਂ ਦਾ ਵੇਰਵੇ ਸਾਹਿਬ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਭਾਜਪਾ ਅੰਦਰ ਹਰ ਵਰਕਰ ਦੇ ਕੰਮਾਂ ਲਈ ਹਰ ਸਮੇਂ ਤਿਆਰ ਹਾਂ। ਉਹਨਾਂ ਇਹ ਵੀ ਕਿਹਾ ਕਿ ਅੱਜ ਪੂਰੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਲਈ ਬਹੁਤ ਸਾਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ 2027 ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਤੇ ਹਰ ਵਰਗ ਦੇ ਲੋਕਾਂ ਲਈ ਕੰਮ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਦੀਪ ਟੋਨੀ, ਹਰਪ੍ਰੀਤ ਸਿੰਘ ਸਿੱਧੂ, ਰਾਮ ਅਵਤਾਰ ਵਰਮਾ, ਰਵਿੰਦਰ ਤਾਇਲ, ਪਵਨ ਜੈਤੋ, ਪ੍ਰੇਮ ਸਫਰੀ, ਪ੍ਰਕਾਸ਼ ਸਿੰਘ, ਗੁਰਮੀਤ ਸਿੰਘ ਰਾਮੇਆਣਾ ਆਦਿ ਵੀ ਹਾਜ਼ਰ ਸਨ।