ਕੋਟਕਪੂਰਾ, 13 ਫਰਵਰੀ (ਗੁਰਮੀਤ ਸਿੰਘ ਮੀਤਾ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀਨੌ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ। ਇਥੋਂ ਨੇੜਲੇ ਪਿੰਡ ਹਰੀਨੌ ਵਿਖੇ ਗੁਰੂ ਰਵਿਦਾਸ ਜੀ ਦੇ 648ਵੇਂ ਜਨਮ ਦਿਨ ਦੇ ਮੌਕੇ ’ਤੇ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਨੂੰ ਕਮੇਟੀ ਦੇ ਪ੍ਰਧਾਨ ਊਧਮ ਸਿੰਘ ਸਿੱਧੂ, ਮਨਜੀਤ ਸਿੰਘ, ਗੁਰਚਰਨ ਸਿੰਘ, ਸੁਰਜੀਤ ਸਿੰਘ ਗੀਸਾ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਚਾਹ ਪਾਣੀ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਖਦੀਪ ਸਿੰਘ ਰੋਸ਼ਾ, ਗੁਰਜੀਤ ਸਿੰਘ ਜੀਤ ‘ਆਪ’ ਆਗੂ, ਜਸਵਿੰਦਰ ਸਿੰਘ ਆਪ ਆਗੂ, ਮਾ. ਗੇਜ ਰਾਮ ਭੌਰਾ, ਬਾਬਾ ਪਾਲਾ ਸਿੰਘ ਮੁੱਖ ਸੇਵਾਦਾਰ, ਜਸਦੀਪ ਸਿੰਘ ਹੈੱਡ ਗ੍ਰੰਥੀ ਹਰਜੀਤ ਸਿੰਘ ਸੇਵਾਦਾਰ, ਮਨਪ੍ਰੀਤ ਸਿੰਘ ਸੇਵਾਦਾਰ, ਡਾ: ਇਕਬਾਲ ਸਿੰਘ ਬੱਗੂ ਤੇ ਬਹੁਤ ਸਾਰੇ ਸੇਵਾਦਾਰ ਹਾਜ਼ਰ ਸਨ।
