ਕੋਟਕਪੂਰਾ, 7 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੀਬੀਜੀ ਵੈਲਫੇਅਰ ਕਲੱਬ ਵੱਲੋਂ ਫ਼ਰੀਦਕੋਟ ਰੋਡ ‘ਤੇ ਸਥਿਤ ਸੰਗਮ ਪੈਲੇਸ ਵਿੱਚ ‘ਮੇਲਾ ਖ਼ੂਨ ਦਾਨੀਆਂ ਦਾ’ ਤਹਿਤ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ।ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਵੱਡੀ ਗਿਣਤੀ ਵਿੱਚ ਖ਼ੂਨਦਾਨੀ ਪਹੁੰਚੇ ਅਤੇ ਕੁੱਲ 1875 ਯੂਨਿਟ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਸਮਾਜਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਭਾਈ ਮੱਖਣ ਸਿੰਘ ਖਾਲਸਾ ਸਿਬੀਆਂ ਵਾਲੇ ਨੂੰ ਮਨੁੱਖਤਾ ਦੀ ਨਿਰਸਵਾਰਥ ਸੇਵਾ ਲਈ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ।ਸਮਾਗਮ ਦੌਰਾਨ ਕਲੱਬ ਦੇ ਚੇਅਰਮੈਨ ਬਲਜੀਤ ਸਿੰਘ ਖੀਵਾ, ਪ੍ਰਧਾਨ ਰਾਜੀਵ ਮਲਿਕ, ਪ੍ਰੋਜੈਕਟ ਇੰਚਾਰਜ ਰਵੀ ਅਰੋੜਾ, ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ, ਡਾ. ਮਨਜੀਤ ਸਿੰਘ ਢਿੱਲੋਂ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਸੁਖਵੀਰ ਸਿੰਘ ਖੰਦੂੜਾ, ਗੁਰਜੰਟ ਸਿੰਘ ਸਰਾਂ, ਅਮਨਦੀਪ ਸਿੰਘ ਘੋਲੀਆ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।ਇਸ ਮੋਕੇ ਬੁਲਾਰਿਆਂ ਨੇ ਖ਼ੂਨਦਾਨ ਨੂੰ ਮਹਾਨ ਦਾਨ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਕੈਂਪ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹਨਾਂ ਨੇ ਸਮਾਜ ਦੇ ਹਰ ਵਰਗ ਨੂੰ ਨਿਯਮਿਤ ਤੌਰ ‘ਤੇ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ।

