ਲੁਧਿਆਣਾ 6 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਪੀ ਏ ਯੂ ਦੇ ਕਿਸਾਨ ਕਲੱਬ ਦੀ ਮਾਸਿਕ ਇਕੱਤਰਤਾ ਵਿੱਚ ਅੱਜ ਖੇਤੀਬਾੜੀ ਵਿਗਿਆਨੀਆਂ ਨੇ ਰਾਜ ਦੇ ਕਿਸਾਨਾਂ ਨੂੰ ਕਣਕ, ਫਲ, ਸਬਜ਼ੀਆਂ, ਫੁੱਲਾਂ ਆਦਿ ਵਰਗੀਆਂ ਹਾੜ੍ਹੀ ਦੀਆਂ ਫ਼ਸਲਾਂ ਦੀ ਦੇਖਭਾਲ ਦੇ ਤਰੀਕੇ ਕਿਸਾਨਾਂ ਨੂੰ ਦੱਸੇ।
ਇਹ ਕੈਂਪ ਅਪਰ ਨਿਰਦੇਸ਼ਕ ਸੰਚਾਰ ਡਾ ਤਰਸੇਮ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਮਾਹਿਰਾਂ ਨੇ ਪੀਏਯੂ ਕਿਸਾਨ ਕਲੱਬ ਦੇ ਮੈਂਬਰਾਂ ਨੂੰ ਲਗਾਤਾਰ ਫਸਲਾਂ ਦਾ ਸਰਵੇਖਣ ਕਰਦੇ ਰਹਿਣ ਦੀ ਸਲਾਹ ਦਿੱਤੀ ਅਤੇ ਲੋੜ ਮੂਜਬ ਮਾਹਿਰਾਂ ਨਾਲ ਸੰਪਰਕ ਬਣਾਉਣ ਲਈ ਕਿਹਾ।
ਕੈਂਪ ਵਿੱਚ 85 ਦੇ ਕਰੀਬ ਕਿਸਾਨ ਮੈਂਬਰਾਂ ਨੇ ਹਿੱਸਾ ਲਿਆ। ਇਸ ਦੌਰਾਨ ਫ਼ਸਲ ਵਿਗਿਆਨੀ ਡਾ. ਮਨਪ੍ਰੀਤ ਖੀਵਾ, ਭੂਮੀ ਵਿਗਿਆਨੀ ਡਾ. ਅਮਰਦੀਪ ਸਿੰਘ ਤੂਰ ਅਤੇ ਪੌਦਾ ਰੋਗ ਮਾਹਿਰ ਡਾ. ਪਰਮਿੰਦਰ ਸਿੰਘ ਟਾਕ ਨੇ ਕ੍ਰਮਵਾਰ ਹਾੜ੍ਹੀ ਦੀਆਂ ਫਸਲਾਂ ਵਿੱਚ ਨਦੀਨਾਂ ਦੇ ਪ੍ਰਬੰਧਨ, ਸੂਖਮ ਪੌਸ਼ਟਿਕ ਤੱਤਾਂ ਦੀ ਮਹੱਤਤਾ ਅਤੇ ਹਾੜ੍ਹੀ ਦੀਆਂ ਫਸਲਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਬਾਰੇ ਦੱਸਿਆ। ਸਿੱਧੂ ਡੈਂਟਲ ਕੇਅਰ ਅਤੇ ਹੋਮਿਓ ਹਸਪਤਾਲ ਦੇ ਡਾ. ਪਰਮਿੰਦਰ ਸਿੰਘ ਸਿੱਧੂ ਦੁਆਰਾ ਦੰਦਾਂ ਦੀ ਦੇਖਭਾਲ ‘ਤੇ ਇੱਕ ਵਿਸ਼ੇਸ਼ ਭਾਸ਼ਣ ਦਿੱਤਾ ਗਿਆ।
ਪੀ ਏ ਯੂ ਕਿਸਾਨ ਕਲੱਬ ਦੇ ਸਕੱਤਰ ਸਤਵੀਰ ਸਿੰਘ ਨੇ ਵਿਸ਼ਾ ਮਾਹਿਰਾਂ ਅਤੇ ਕਲੱਬ ਮੈਂਬਰਾਂ ਦਾ ਸਵਾਗਤ ਕੀਤਾ। ਅੰਤ ਵਿਚ ਕਲੱਬ ਦੇ ਪ੍ਰਧਾਨ ਮਨਪ੍ਰੀਤ ਗਰੇਵਾਲ ਨੇ ਸਭ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦਾ ਸੰਚਾਲਨ ਕੈਰੋਂ ਕਿਸਾਨ ਘਰ ਦੇ ਸ਼੍ਰੀ ਵਰਿੰਦਰ ਸਿੰਘ ਵਲੋਂ ਕੀਤਾ ਗਿਆ ਸੀ।
