ਲੁਧਿਆਣਾ 18 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਪੀ.ਏ.ਯੂ. ਦੇ ਖੇਡ ਮੈਦਾਨਾਂ ਵਿਖੇ ਕਾਲਜਾਂ ਦਾ ਅੰਤਰ ਕਾਲਜ ਕਬੱਡੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ| ਇਸ ਚਾਰ ਦਿਨਾਂ ਟੂਰਨਾਮੈਂਟ ਵਿਚ ਯੂਨੀਵਰਸਿਟੀ ਦੇ ਸੰਬੰਧਿਤ ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ| ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਇਨਾਮ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ| ਉਹਨਾਂ ਨਾਲ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਅਤੇ ਸੰਯੁਕਤ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਵੀ ਸ਼ਾਮਿਲ ਸਨ|
ਇਸ ਟੂਰਨਾਮੈਂਟ ਵਿਚ ਖੇਤੀਬਾੜੀ ਕਾਲਜ ਦੀ ਟੀਮ ਜੇਤੂ ਰਹੀ| ਦੂਸਰਾ ਸਥਾਨ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਨੂੰ ਅਤੇ ਤੀਸਰਾ ਸਥਾਨ ਖੇਤੀ ਇੰਜਨੀਅਰਿੰਗ ਕਾਲਜ ਦੀ ਟੀਮ ਨੂੰ ਮਿਲਿਆ| ਕਬੱਡੀ ਕਮੇਟੀ ਦੇ ਸਕੱਤਰ ਸ਼੍ਰੀ ਅਜੇ ਸ਼ਰਮਾ ਨੇ ਅੰਤ ਵਿਚ ਸਭ ਦਾ ਧੰਨਵਾਦ ਕੀਤਾ|

